ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। (Sikh Player Case) (Player wearing helmet)
'ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹਰਕਤ': ਇਸ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਵਿਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ, ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ ’ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ।
ਸਰਕਾਰ ਤੇ ਖੇਡ ਵਿਭਾਗ ਕਰੇ ਕਾਰਵਾਈ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਸਿੱਖ ਖਿਡਾਰੀ ਨਾਲ ਅਜਿਹੀ ਹਰਕਤ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇਸ ਲਈ ਤੁਰੰਤ ਮੁਆਫ਼ੀ ਮੰਗਦਿਆਂ ਖੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਖੇਡ ਮੁਕਾਬਲੇ ਨੂੰ ਰੱਦ ਕਰਦਿਆਂ ਸਬੰਧਤ ਖਿਡਾਰੀ ਨੂੰ ਸ਼ਾਮਲ ਕਰਕੇ ਇਹ ਮੁਕਾਬਲਾ ਦੁਬਾਰਾ ਹੋਵੇ, ਤਾਂ ਜੋ ਸਿੱਖ ਖਿਡਾਰੀ ਨੂੰ ਇਨਸਾਫ਼ ਮਿਲ ਸਕੇ।
- Parliament Session Live Updates: ਪੁਰਾਣੇ ਸੰਸਦ ਨੂੰ ਵਿਦਾਇਗੀ, ਨਵੇਂ ਸੰਸਦ ਭਵਨ ਵਿੱਚ ਐਂਟਰੀ ਦੀ ਤਿਆਰੀ
- Hardeep Nijhar Murder Update: ਨਿੱਝਰ ਦੇ ਕਤਲ ਮਾਮਲੇ ’ਚ ਭਾਰਤ ਨੇ ਨਕਾਰੇ ਕੈਨੇਡਾ ਦੇ ਇਲਜ਼ਾਮ, ਕੈਨੇਡਾ ਨੇ ਭਾਰਤੀ ਡਿਪਲੋਮੇਟ ਨੂੰ ਦੇਸ਼ ਤੋਂ ਕੀਤਾ ਹੈ ਲਾਂਭੇ
- India expels Canadian diplomat: ਕੈਨੇਡਾ ਦੇ ਵਾਰ ਉੱਤੇ ਭਾਰਤ ਦਾ ਪਲਟਵਾਰ, ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ 5 ਦਿਨਾਂ 'ਚ ਭਾਰਤ ਛੱਡਣ ਦਾ ਹੁਕਮ
ਸ਼੍ਰੋਮਣੀ ਕਮੇਟੀ ਨੇ ਪਰਿਵਾਰ ਕੋਲ ਭੇਜਿਆ ਵਫ਼ਦ: ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸਬ-ਡਿਵੀਜ਼ਨ ਪਾਤੜਾਂ ਦੇ ਪਿੰਡ ਬਣਵਾਲਾ ਗੁਰਸਿੱਖ ਖਿਡਾਰੀ ਕਾਕਾ ਰਿਆਜਪ੍ਰਤਾਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਮੁਕੰਮਲ ਰਿਪੋਰਟ ਕਰਨ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ। ਜਿਸ ਵਿਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਸ਼ਾਮਲ ਹਨ।