ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ, ਜਿਸ ਵਿੱਚ ਹਰਿਆਣਾ ਕਮੇਟੀ ਨੂੰ ਗੁਰਦੁਆਰਾ ਐਕਟ 1925 ਦੇ ਉਲਟ ਦੱਸਦਿਆਂ ਹੋਇਆਂ ਫੈਸਲੇ ਨੂੰ ਰੱਦ ਕਰਵਾਉਣ ਲਈ ਮਤੇ ਪਾਏ ਗਏ। ਇਸ ਮੀਟਿੰਗ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਵੀ ਸ਼ਿਰਕਤ ਕੀਤੀ ਹਾਲਾਂਕਿ ਇਸ ਮੀਟਿੰਗ ਵਿੱਚ ਮੀਡੀਆ ਨੂੰ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਸੀ ਅਤੇ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਵਿਚ ਮੁੱਖ ਤੌਰ ਉੱਤੇ ਦੋ ਮਤੇ ਪਾਏ ਗਏ ਹਨ ਅਤੇ ਇਕ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਹਿੰਦੂ ਰਾਸ਼ਟਰ ਬਣਾਉਣ ਦੀ ਸਾਜਿਸ਼: ਉਨ੍ਹਾਂ ਕਿਹਾ ਕਿ ਕੇਂਦਰ ਵਿਚ ਕੋਈ ਵੀ ਸਰਕਾਰ ਹੋਵੇ ਉਸਦੀ ਸਿੱਖਾਂ ਦੀਆਂ ਸੰਸਥਾਵਾਂ ਉੱਤੇ ਕਬਜ਼ਾ ਕਰਨ ਦੀ ਨਿਅਤ ਰਹੀ ਹੈ। ਇਸ ਨੀਅਤ ਨਾਲ ਹੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋਕਿ ਹਿੰਦੂ ਰਾਸ਼ਟਰ ਬਣਾਉਣ ਦੀ ਇਕ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਅੱਜ ਇਥੇ ਪਹੁੰਚੇ 90 ਦੇ ਕਰੀਬ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਦੇ ਦੌਰਾਨ ਸਾਂਝੇ ਤੌਰ ਤੇ ਇਹ ਫੈਸਲਾ ਲਿਆ ਗਿਆ ਹੈ ਤੇ 6 ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਕਿ ਵੱਖ ਵੱਖ ਸੂਬਿਆਂ ਦੇ ਮੈਂਬਰ ਪਾਰਲੀਮੈਂਟ ਜਾ ਕੇ ਇਸ ਚਾਲ ਬਾਰੇ ਜਾਣੂ ਕਰਵਾਏਗੀ ਤਾਂ ਜੋਂ ਸਹਜਧਾਰੀ ਸਿੱਖ ਮਸਲੇ ਦੇ ਉੱਤੇ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਸਹਜਧਾਰੀ ਸਿੱਖ ਮਸਲੇ ਵਿੱਚ ਵੀ ਅਜਿਹਾ ਹੀ ਹੋਇਆ ਸੀ ਜਦੋਂਕਿ ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਪਾਰਲੀਮੈਂਟ ਵਿੱਚ ਮਤਾ ਪਾ ਕੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Punjab Crime News: ਸਰੇਆਮ ਔਰਤ ਨੂੰ ਘੇਰਨ ਦੀ ਕੋਸ਼ਿਸ਼, ਸੀਸੀਟੀਵੀ ਕੈਮਰੇ ਵਿੱਚ ਕੈਦ ਵਾਰਦਾਤ ਦੇਖ ਕੇ ਉੱਡ ਜਾਣਗੇ ਹੋਸ਼
ਕਮੇਟੀ ਚਲਾਵੇਗੀ ਮੁਹਿੰਮ: ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਉਹ ਹਰਿਆਣਾ ਕਮੇਟੀ ਨੂੰ ਭੰਗ ਕਰਨ ਵਿਚ ਸਫ਼ਲ ਨਹੀਂ ਹੁੰਦੇ ਹਨ ਤਾਂ ਵਿਸ਼ਵ ਪੱਧਰ ਤੇ ਇੱਕ ਵੱਡੀ ਮੁਹਿੰਮ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਇਸ ਮੁਹਿੰਮ ਦੀ ਰੂਪ-ਰੇਖਾ ਬਾਰੇ ਕੋਈ ਗੱਲ ਸਾਂਝੀ ਨਹੀਂ ਕੀਤੀ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀ 6 ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਵਿੱਚ ਬਲਦੇਵ ਸਿੰਘ ਕੈਮਪੁਰ, ਅਵਤਾਰ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਬਲਵਿੰਦਰ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਹਨ। ਇਹ ਵਿਧਾਨਕ ਤੌਰ ਉੱਤੇ ਕੂਟਨੀਤਕ ਢੰਗ ਨਾਲ ਲੋਕ ਸਭਾ ਮੈਂਬਰਾਂ ਨੂੰ ਹਰਿਆਣਾ ਕਮੇਟੀ ਬਣਾਉਣ ਦੀ ਸੱਚਾਈ ਬਾਰੇ ਜਾਣੂ ਕਰਵਾਏਗੀ। ਇਸਦੇ ਨਾਲ ਹੀ ਹਰਿਆਣਾ ਪੁਲਿਸ ਵੱਲੋਂ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਪੁਲੀਸ ਵਾਲਿਆਂ ਵੱਲੋਂ ਜੁੱਤੀ ਪਾ ਕੇ ਪ੍ਰਕਰਮਾਂ ਦੇ ਅੰਦਰ ਦਾਖਲ ਹੋਣਾ ਅਤੇ ਗੁਰੂ ਸਾਹਿਬ ਦੀ ਹਾਜ਼ਰੀ ਵਿਚ ਬਾਲਣ ਦੀ ਵੀ ਘੋਰ ਨਿੰਦਾ ਕੀਤੀ ਗਈ ਹੈ। ਦੂਸਰੇ ਮਤੇ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਇਜਲਾਸ ਦੇ ਵਿਚ ਇਸ ਗੱਲ ਉੱਤੇ ਵੀ ਵਿਚਾਰ ਕੀਤੀ ਗਈ ਕਿ ਹਮੇਸ਼ਾ ਹੀ ਘੱਟ ਗਿਣਤੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।