ETV Bharat / state

Panj Pyares health center: ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸਿਹਤ ਕੇਂਦਰਾਂ ਦੇ ਨਾਂ ਬਦਲੇ, SGPC ਦੇ ਪ੍ਰਧਾਨ ਨੇ ਕੀਤੀ ਨਿੰਦਾ - Amritsar update news in punjabi

ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ਉਤੇ 5 ਸਿਹਤ ਕੇਂਦਰ ਬਣੇ ਹੋਏ ਸਨ ਜਿਨ੍ਹਾਂ ਨੂੰ ਸਰਕਾਰ ਨੇ ਆਮ ਆਦਮੀ ਦੇ ਮੁਹੱਲਾ ਕਲੀਨਿਕਾਂ ਵਿੱਚ ਤਬਜੀਲ ਕਰ ਦਿੱਤਾ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਾਣੋ ਧਾਮੀ ਨੇ ਇਸ ਬਾਰੇ ਕੀ ਕਿਹਾ...

Panj Pyares health center
Panj Pyares health center
author img

By

Published : Feb 3, 2023, 4:29 PM IST

Updated : Feb 3, 2023, 4:38 PM IST

Panj Pyares health center

ਅੰਮ੍ਰਿਤਸਰ : ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ਉਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ। ਆਮ ਆਦਮੀ ਪਾਰਟੀ ਨੇ ਉਤੇ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਨਾਂ ਬਦਲ ਕੇ ਆਮ ਆਦਮੀ ਪਾਰਟੀ ਦਾ ਕਲੀਨਿਕ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕੀਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਹੈ।

ਪੰਜ ਪਿਆਰਿਆਂ ਦੇ ਨਾਂ ਉਤੇ ਸਿਹਤ ਕੇਂਦਰਾਂ ਦੇ ਬਦਲੇ ਨਾਂ: ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ। ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੇ ਨਾਂ ਵਾਲੇ ਸਿਹਤ ਕੇਂਦਰਾਂ ਨੂੰ ਭਗਵੰਤ ਮਾਨ ਵੱਲੋਂ ਆਪਣੀ ਤਸਵੀਰ ਵਾਲੇ ਬੋਰਡ ਲਗਾ ਕੇ ਆਮ ਆਦਮੀ ਕਲੀਨਿਕ ਘੋਸ਼ਿਤ ਕੀਤਾ ਗਿਆ ਹੈ।

ਧਾਮੀ ਵੱਲੋਂ ਮਾਨ ਸਰਕਾਰ ਦੀ ਤਾੜਨਾ: ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਗੁਰੂ ਸਾਹਿਬਾਨ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਦਾ ਸਤਿਕਾਰ ਹੈ ਅਤੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਖੋਰਾ ਲਗਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕੀ ਭਗਵੰਤ ਮਾਨ ਪੰਜ ਪਿਆਰੇ ਸਾਹਿਬਾਨ ਤੋਂ ਉੱਪਰ ਹਨ। ਜੋ ਇਨ੍ਹਾਂ ਧਾਰਮਿਕ ਯਾਦਗਾਰਾਂ ਨੂੰ ਆਪਣੀ ਪਾਰਟੀ ਦੇ ਨਾਂ ਹੇਠ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਸ ਕਾਰਵਾਈ ਨੂੰ ਤੁਰੰਤ ਵਾਪਸ ਲੈਣ ਦੀ ਤਾੜਨਾ ਕਰਦੀ ਹੈ। ਜੇਕਰ ਇਸ ਵਿਚ ਦੇਰੀ ਕੀਤੀ ਗਈ ਤਾਂ ਸਿੱਖ ਰੋਹ ਵੱਧਣ ਦੀ ਜ਼ਿੰਮੇਵਾਰ ਮਾਨ ਸਰਕਾਰ ਹੋਵੇਗੀ।

ਇਨ੍ਹਾਂ ਸਿਹਤ ਕੇਂਦਰਾਂ ਦੇ ਬਦਲੇ ਨਾਂ: ਦੱਸਣਯੋਗ ਹੈ ਕਿ 1999 ਵਿਚ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ’ਤੇ ਇਹ ਪੰਜ ਸਿਹਤ ਕੇਂਦਰ ਬਣਾਏ ਗਏ ਸਨ। ਇਨ੍ਹਾਂ ਵਿਚ ਭਾਈ ਦਇਆ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਮੁਸ਼ਤਫਾਬਾਦ, ਭਾਈ ਧਰਮ ਸਿੰਘ ਜੀ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਰਣਜੀਤ ਐਵੀਨਿਊ, ਭਾਈ ਹਿੰਮਤ ਸਿੰਘ ਜੀ ਸੈਟੇਲਾਈਟ ਹਸਪਤਾਲ ਘਣੂਪੁਰ ਕਾਲੇ, ਭਾਈ ਮੋਹਕਮ ਸਿੰਘ ਜੀ ਸੈਟੇਲਾਈਟ ਹਸਪਤਾਲ ਸਕੱਤਰੀ ਬਾਗ ਅਤੇ ਭਾਈ ਸਾਹਿਬ ਸਿੰਘ ਜੀ ਸਰਕਾਰੀ ਹਸਪਤਾਲ ਫਤਾਹਪੁਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋ 400 - 500 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਘੱਟੋ ਘੱਟ ਅੰਮਿਤਸਰ ਦੇ ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਦੇ ਨਾਂ ਨਹੀਂ ਬਦਲਣੇ ਚਾਹੀਦੇ ਸੀ।

ਇਹ ਵੀ ਪੜ੍ਹੋ:- Cabinet Meeting : ਮਾਨ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਜਾਰੀ, ਕਈ ਅਹਿਮ ਫੈਸਲਿਆਂ ਉੱਤੇ ਮੋਹਰ ਲੱਗਣ ਦੀ ਉਮੀਦ

Last Updated : Feb 3, 2023, 4:38 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.