ETV Bharat / state

SGPC ਪ੍ਰਧਾਨ ਨੇ ਸ਼ਿਵ ਸੈਨਾ ਆਗੂ ਉੱਤੇ UAPA ਲਗਾਉਣ ਦੀ ਕੀਤੀ ਮੰਗ, ਜਾਣੋ ਕਾਰਨ

ਸ਼ਨੀਵਾਰ ਨੂੰ ਭਾਈ ਮਰਦਾਨਾ ਸੁਸਾਇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਕੁਝ ਮੁੱਖ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਤਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਮੁੜ ਹਮਲੇ ਦੀ ਗੱਲ ਕਰਨ ਵਾਲੇ ਸ਼ਿਵ ਸੈਨਾ ਆਗੂ 'ਤੇ UAPA ਲਗਾਉਣ ਦੀ ਮੰਗ ਕੀਤੀ।

SGPC president demands UAPA to be imposed on Shiv Sena leader

author img

By

Published : Nov 20, 2022, 8:20 AM IST

Updated : Nov 20, 2022, 8:48 AM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਮੁੜ ਹਮਲੇ ਦੀ ਗੱਲ ਕਰਨ ਵਾਲੇ ਸ਼ਿਵ ਸੈਨਾ ਆਗੂ 'ਤੇ UAPA ਲਗਾਉਣ ਦੀ ਮੰਗ ਕਰਦਿਆ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਗੱਲਾਂ ਕਹਿਣ 'ਤੇ ਸਿੱਖਾਂ 'ਤੇ ਯੂਏਪੀਏ ਲਗਾਇਆ ਜਾ ਸਕਦਾ ਹੈ, ਤਾਂ ਉਹ ਸਰਕਾਰ ਤੋਂ ਮੰਗ ਕਰਨਗੇ ਕਿ ਅਜਿਹੇ ਲੋਕਾਂ 'ਤੇ ਵੀ UAPA ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਜਾਵੇ।ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀ ਰਿਹਾਈ ਦਾ ਸੁਆਗਤ ਕਰਦੇ ਹਨ ਪਰ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਮਰਦਾਨਾ ਭਾਈਚਾਰੇ ਦੇ ਲੋਕਾਂ ਨੇ ਕੀਤੀ ਮੁਲਾਕਾਤ: ਦਰਅਸਲ, ਸ਼ਨੀਵਾਰ ਨੂੰ ਭਾਈ ਮਰਦਾਨਾ ਸੁਸਾਇਟੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਕਰਕੇ ਮਰਦਾਨਾ ਜੀ ਦੇ ਵੰਸ਼ਜਾਂ ਅਤੇ ਉਨ੍ਹਾਂ ਨਾਲ ਸਬੰਧਤ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਮਰਦਾਨਾ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਭਾਈ ਮਰਦਾਨਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਮਿਲ ਕੇ ਰਬਾਬ ਵਜਾਈ। ਲੰਬੇ ਸਮੇਂ ਤੋਂ ਖੇਡਣ ਦੀ ਸੇਵਾ ਕੀਤੀ ਸੀ, ਪਰ ਇਸ ਸਮੇਂ ਮਰਦਾਨਾ ਜੀ ਨਾਲ ਸਬੰਧਤ ਭਾਈਚਾਰੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਮਦਦ ਕੀਤੀ ਜਾਵੇ। ਬਾਬੇ ਮਰਦਾਨੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਧਾਮੀ ਨੂੰ ਦੁਬਾਰਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਤੇ ਮਰਦਾਨੇ ਪਰਿਵਾਰਾਂ ਦੀਆਂ ਜੋ ਸਮੱਸਿਆਵਾਂ ਹਨ, ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਲ ਸਾਂਝੀਆਂ ਕੀਤੀਆਂ ਹਨ।

SGPC ਪ੍ਰਧਾਨ ਨੇ ਸ਼ਿਵ ਸੈਨਾ ਆਗੂ ਉੱਤੇ UAPA ਲਗਾਉਣ ਦੀ ਕੀਤੀ ਮੰਗ, ਜਾਣੋ ਕਾਰਨ

ਇਹ ਹਨ ਮੰਗਾਂ: ਭਾਈ ਮਰਦਾਨੇ ਦੇ ਪਰਿਵਾਰ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਡੀਆਂ ਗੱਲਾਂ ਸੁਣੀਆਂ। ਅਸੀਂ ਮੁਸਲਮਾਨ ਹੋਣ ਦੇ ਨਾਤੇ ਵੀ ਸਿੱਖ ਧਰਮ ਨਾਲ ਸੰਬੰਧਤ ਹੈ। ਬਾਬਾ ਮਰਦਾਨਾ ਜੀ ਨੇ ਗੁਰੂ ਨਾਨਕ ਦੇਵ ਜੀ ਨਾਲ ਆਪਣਾ ਸਾਥ ਨਿਭਾਇਆ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਮੰਗ ਕੀਤੀ ਹੈ ਕਿ ਸਾਡੇ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਸ਼੍ਰੋਮਣੀ ਕਮੇਟੀ ਵੱਲੋਂ ਸਾਡੇ ਜਿਹੜੇ ਬੱਚੇ ਪੜ ਰਹੇ ਹਨ, ਉਨ੍ਹਾਂ ਦੀਆਂ ਫੀਸਾਂ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਿਹੜੀ ਦਾਈ ਜਿਨ੍ਹਾਂ ਨੇ ਗੁਰੁ ਨਾਨਕ ਦੇਵ ਜੀ ਨੂੰ ਜਨਮ ਦਿੱਤਾ ਸੀ ਉਸ ਦੇ ਨਾਂ 'ਤੇ ਸ਼੍ਰੋਮਣੀ ਕਮੇਟੀ ਦੇ ਜਿੰਨੇ ਵੀ ਹਸਪਤਾਲ ਹਨ, ਜੱਚਾ-ਬੱਚਾ ਵਾਰਡ ਉੱਤੇ ਬੀਬੀ ਦੌਲਤ ਖਾਨ ਦਾ ਨਾ ਲਿੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਕਮੇਟੀ ਕੌਮ ਆਸ ਕਰਦੇ ਹਾਂ ਕਿ ਉਹ ਸਾਡੀਆਂ ਮੰਗਾਂ ਜਰੂਰ ਪੂਰੀਆਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਭਾਈ ਮਰਦਾਨਾ ਜੀ ਨੇ ਲੰਮਾ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਕੀਤੀ ਸੀ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਤਿਮ ਸੰਸਕਾਰ ਵੀ ਕੀਤਾ ਸੀ। ਅੱਜ ਉਨ੍ਹਾਂ ਨੇ ਇਸ ਭਾਈਚਾਰੇ ਦੀਆਂ ਸਮੱਸਿਆਵਾਂ ਬਾਰੇ ਦੱਸਿਆ ਹੈ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਉਨ੍ਹਾਂ ਦੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਾਣੋ, 18 ਸਾਲ ਦੀ ਉਮਰ ਵਿੱਚ ਕਤਲ ਕਰ ਵਾਲੇ ਅੱਤਵਾਦੀ ਹਰਵਿੰਦਰ ਰਿੰਦਾ ਦੀ ਪੂਰੀ ਕਹਾਣੀ

Last Updated : Nov 20, 2022, 8:48 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.