ETV Bharat / state

ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਐਸਜੀਪੀਸੀ ਦਾ ਵੱਡਾ ਬਿਆਨ, ਕਿਹਾ...

ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਖਬਰਾਂ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਈ ਸਿੱਖ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਖਬਰ ਨਾਲ ਸਮੁੱਚੇ ਸਿੱਖ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
author img

By

Published : Mar 2, 2022, 4:55 PM IST

ਅੰਮ੍ਰਿਤਸਰ: ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਆਗੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਰਕਾਰ ਅੱਜ ਫੈਸਲਾ ਲੈ ਸਕਦੀ ਹੈ। ਸਰਕਾਰ ਵੱਲੋਂ ਭੁੱਲਰ ਦੀ ਰਿਹਾਈ (Bhullar's release) ਸਬੰਧੀ ਕੋਈ ਫੈਸਲਾ ਨਾ ਲੈਣ 'ਤੇ ਪਰਿਵਾਰ ਵੱਲੋਂ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ।

ਉੱਥੇ ਹੀ ਦੂਜੇ ਪਾਸੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਦੇ ਇਸ ਬਿਆਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਈ ਸਿੱਖ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਖਬਰ ਨਾਲ ਸਮੁੱਚੇ ਸਿੱਖ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ।

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਦੱਸ ਦਈਏ ਕਿ ਦਵਿੰਦਰ ਪਾਲ ਭੁੱਲਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਸਨੂੰ ਅੱਜ ਰਿਹਾਅ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਜ਼ਾ ਸਮੀਖਿਆ ਬੋਰਡ ਵੱਲੋਂ ਅੱਜ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਦਿੱਤੀ ਹੈ।

ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਵਿੱਚ ਦਿੱਲੀ ਵਿੱਚ ਹੋਏ ਬੰਬ ਧਮਾਕਿਆਂ ਦਾ ਦੋਸ਼ੀ ਮੰਨਦਿਆਂ ਅਦਾਲਤ ਨੇ 2002 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਹ ਧਮਾਕਾ ਮਨਿੰਦਰਜੀਤ ਸਿੰਘ ਬਿੱਟਾ 'ਤੇ ਹੋਇਆ ਸੀ। ਇਸ 'ਚ ਉਹ ਜ਼ਖਮੀ ਹੋ ਗਿਆ, ਜਦਕਿ ਉਸ ਦੇ ਸੁਰੱਖਿਆ ਕਰਮਚਾਰੀ ਮਾਰੇ ਗਏ। ਭੁੱਲਰ ਦੀ ਪਤਨੀ ਨੇ ਫਾਂਸੀ ਦੀ ਸਜ਼ਾ ਖਿਲਾਫ਼ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਨਵਰੀ 2014 'ਚ ਸੁਪਰੀਮ ਕੋਰਟ ਨੇ ਭੁੱਲਰ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਸੀ।

ਕਾਬਿਲੇਗੌਰ ਹੈ ਕਿ ਸਾਲ 2014 ਵਿੱਚ ਸੁਪਰੀਮ ਕੋਰਟ (Supreme Court) ਨੇ ਸੁਣਵਾਈ ਵਿੱਚ ਦੇਰੀ ਅਤੇ ਸਿਹਤ ਕਾਰਨਾਂ ਕਰਕੇ ਮੌਤ (Death) ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਦਿੱਲੀ ਸਰਕਾਰ ਵੱਲੋਂ ਭੁੱਲਰ ਦੀ ਰਿਹਾਈ ਸਬੰਧੀ ਕੋਈ ਫੈਸਲਾ ਨਾ ਲਏ ਜਾਣ 'ਤੇ ਪਰਿਵਾਰ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕਰ ਰਿਹਾ ਹੈ।

ਇਹ ਵੀ ਪੜੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਤੇ ਦਿੱਲੀ ਸਰਕਾਰ ਅੱਜ ਲੈ ਸਕਦੀ ਹੈ ਫੈਸਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.