ETV Bharat / state

ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਐੱਸਜੀਪੀਸੀ ਪ੍ਰਧਾਨ ਦਾ ਬਿਆਨ, ਕਿਹਾ- ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਲਿਆਵੇਗੀ ਆਪਣਾ ਚੈਨਲ - ਪੰਜਾਬ ਸਰਕਾਰ ਬਨਾਮ ਐਸਜੀਪੀਸੀ

ਗੁਰਬਾਣੀ ਪ੍ਰਸਾਰਣ ਦਾ ਮੁੱਦਾ ਪਿਛਲੇ ਕਈ ਦਿਨਾਂ ਤੋਂ ਸੂਬੇ ਦੀ ਸਿਆਸਤ ਦਾ ਵੀ ਮੁੱਦਾ ਬਣਿਆ ਹੋਇਆ ਹੈ। ਇਸ ਮਾਮਲੇ ਉੱਤੇ ਹੁਣ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਹੁਤ ਜਲਦ ਆਪਣਾ ਚੈਨਲ ਬਣਾ ਕੇ ਉਸ ਉੱਤੇ ਗੁਰਬਾਣੀ ਦਾ ਪ੍ਰਸਾਰਣ ਕਰੇਗੀ।

SGPC president in Amritsar said that Shiromani Committee will bring its own channel for broadcasting Gurbani
ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਐੱਸਜੀਪੀਸੀ ਪ੍ਰਧਾਨ ਦਾ ਬਿਆਨ,ਕਿਹਾ- ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਲਿਆਵੇਗੀ ਆਪਣਾ ਚੈਨਲ
author img

By

Published : Jul 5, 2023, 4:58 PM IST

ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਚੈਨਲ

ਅੰਮ੍ਰਿਤਸਰ: 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਤੇ ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਕੇਂਦਰ ਸਰਕਾਰ ਵੱਲੋਂ ਹਮਲਾ ਕੀਤਾ ਗਿਆ ਸੀ ਅਤੇ ਅੱਜ ਇਸ ਦੀ ਬਰਸੀ ਅੰਮ੍ਰਿਤਸਰ ਵਿੱਚ ਮਨਾਈ ਗਈ। ਇਸ ਮੌਕੇ ਗੁਰਬਾਣੀ ਪ੍ਰਸਾਰਣ ਦੇ ਮਸਲੇ ਨੂੰ ਲੈਕੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਆਦੇਸ਼ ਦਿੱਤਾ ਗਿਆ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ। ਜਿਸਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ।

ਪੰਜਾਬ ਸਰਕਾਰ ਸਿੱਖਾਂ ਨੂੰ ਗੁੰਮਰਾਹ ਕਰ ਰਹੀ: ਦੂਜੇ ਪਾਸੇ ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਪੀਟੀਸੀ ਚੈਨਲ ਨਾਲ ਸ਼੍ਰੋਮਣੀ ਕਮੇਟੀ ਦਾ ਸਮਝੌਤਾ ਜੁਲਾਈ 2023 ਤੱਕ ਹੈ। ਜਿਸ ਤੋਂ ਬਾਅਦ ਇਹਨਾਂ ਦਾ ਸਮਝੌਤਾ ਖਤਮ ਹੋ ਜਾਵੇਗਾ ਅਤੇ ਆਪਣਾ ਚੈਨਲ ਸ਼ੁਰੂ ਕਰਨ ਦੇ ਲਈ ਐਸਜੀਪੀਸੀ ਵੱਲੋਂ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਪੀਟੀਸੀ ਉੱਤੇ ਗੁਰਬਾਣੀ ਦੇ ਪ੍ਰਸਰਣ ਦਾ ਮਸਲਾ ਇਨ੍ਹਾਂ ਵੱਡਾ ਨਹੀਂ ਸੀ ਪਰ ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਢਾਲ ਬਣਾ ਕੇ ਧਾਰਮਿਕ ਮਸਲਿਆਂ ਵਿੱਚ ਐਂਟਰੀ ਮਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਮਿੱਠਾ ਜ਼ਹਿਰ ਦੇ ਰਹੀ ਹੈ। ਉਨ੍ਹਾਂ ਕਿਹਾ ਅਸਲ ਵਿੱਚ ਸਰਕਾਰ ਦਾ ਇਰਾਦਾ ਸ਼੍ਰੋਮਣੀ ਕਮੇਟੀ ਉੱਤੇ ਆਪਣਾ ਕਬਜ਼ਾ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਦਖਲਅੰਦਾਜ਼ੀ ਸ਼੍ਰੋਮਣੀ ਕਮੇਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਸਿੱਖਾਂ ਨਾਲ ਵਿਤਕਰਾ: ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 4 ਜੁਲਾਈ 1955 ਦੇ ਹਮਲੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨਾਲ ਹਮੇਸ਼ਾਂ ਹੀ ਦੇਸ਼ ਵਿੱਚ ਬੇਗਾਨਿਆਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ। 1955 ਵਿੱਚ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਡੀ.ਆਈ.ਜੀ ਮਹਾਸ਼ਾ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਪੁਲਿਸ ਚੜਾਅ ਕੇ ਨਾ ਸਿਰਫ਼ ਗੁਰ-ਅਸਥਾਨ ਦੀ ਬੇਅਦਬੀ ਕੀਤੀ, ਬਲਕਿ ਸਿੱਖਾਂ ਦਾ ਵੱਡਾ ਨੁਕਸਾਨ ਵੀ ਕੀਤਾ। ਜਿਸ ਨੂੰ ਸਿੱਖ ਕੌਮ ਭੁਲਾ ਨਹੀਂ ਸਕਦੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.