ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ (Shiromani Committee President Dhami) ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਨਾਮਜ਼ਦ ਦੀ ਨੀਤੀ ਤਹਿਤ ਸਿੱਖਾਂ ਪਾਸੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਖੋਹਣਾ ਚਾਹੁੰਦੀ ਹੈ ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਾਰੀ ਨਵੇਂ ਗਜ਼ਟ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ (Haryana Gurdwara Committee) ਦੇ ਸਰਪ੍ਰਸਤ ਸਮੇਤ 41 ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਆਪਣੇ ਪ੍ਰਤੀਨਿਧਾਂ ਦੀ ਚੋਣ ਵਿਚ ਹਰਿਆਣਾ ਦੀ ਸੰਗਤ ਦਾ ਕੋਈ ਯੋਗਦਾਨ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਗੁਰਦੁਆਰਾ ਕਮੇਟੀਆਂ ਉੱਤੇ ਆਪਣੀ ਤਾਕਤ ਵਰਤ ਰਹੀ ਹੈ ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਢੋਂ ਰੱਦ ਕਰਦੀ ਹੈ ਅਤੇ ਸੰਘਰਸ਼ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸੇ ਤਹਿਤ ਸੁਪਰੀਮ ਕੋਰਟ ਵਿਚ ਰੀਵਿਊ (Review petition in the Supreme Court) ਪਟੀਸ਼ਨ ਦਾਖ਼ਲ ਕੀਤੀ ਗਈ ਹੈ ਅਤੇ ਉਸ ਦੇ ਫੈਸਲੇ ਦਾ ਇੰਤਜ਼ਾਰ ਵੀ ਸ਼੍ਰੋਮਣੀ ਕਮੇਟੀ ਕਰ ਰਹੀ ਹੈ।
ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਾਂ ਨੂੰ ਭਰਾ ਮਾਰੂ ਜੰਗ ਵੱਲ ਤੋਰ ਰਹੀ ਹੈ। ਧਾਮੀ ਨੇ ਕਿਹਾ ਕਿ ਹਰਿਆਣੇ ਦੇ ਸਿੱਖਾਂ ਨੂੰ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਆਉਣ ਅਤੇ ਇਸ ਮਸਲੇ ਦਾ ਹੱਲ ਯੋਗ ਨਿਕਲੇਗਾ ਹੁਣ ਮੁੜ ਸਿੱਖਾਂ ਨੂੰ ਇਸੇ ਤਰ੍ਹਾਂ ਸੰਘਰਸ਼ ਕਰਨ ਦੀ ਲੋੜ ਹੈ।
ਦੱਸ ਦਈਏ ਕਿ ਅੱਜ ਸ਼੍ਰੋਮਣੀ ਕਮੇਟੀ ਦਫ਼ਤਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਜਥਾ ਰਵਾਨਾ ਹੋਇਆ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕੱਲ੍ਹ 30 ਅਕਤੂਬਰ ਨੂੰ ਸ਼ਤਾਬਦੀ ਦੇ ਸਮਾਗਮ ਹੋਣਗੇ ਅਤੇ 2 ਨਵੰਬਰ ਨੂੰ ਜਥਾ ਭਾਰਤ ਵਾਪਸ ਪਰਤੇਗਾ ਹਨ।
ਇਹ ਵੀ ਪੜ੍ਹੋ: ਕਿਸਾਨ ਨੂੰ ਖੇਤ ਵਿੱਚ ਮਿਲੀ 7 ਕਰੋੜ ਦੀ ਹੈਰੋਇਨ, ਪਾਕਿਸਤਾਨ ਤੋਂ ਡਰੋਨ ਰਾਹੀ ਸੁੱਟੀ ਗਈ ਖੇਪ