ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਲਿਫਾਫਾ ਕਲਚਰ ਦੀ ਨਿਖੇਧੀ ਕੀਤੀ। ਜਿਸ ਉੱਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਬੀਬੀ ਜਗੀਰ ਕੌਰ ਦੇ ਬਿਆਨ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਦੇ ਵੀ ਲਿਫਾਫੇ ਵਿਚੋ ਨਹੀ ਨਿਕਲਦਾ ਸਗੋਂ ਇਸ ਦੀ ਇਕ ਸੁਭਾਵਿਕ ਪ੍ਰਕਿਰਿਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਕਿਸ ਢੰਗ ਨਾਲ ਇਹ ਗੱਲ ਆਖੀ ਹੈ ਉਨ੍ਹਾਂ ਨੂੰ ਨਹੀਂ ਪਤਾ ਪਰ ਬੀਬੀ ਜਗੀਰ ਕੌਰ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਨਾ ਕੀਤਾ ਜਾਵੇ।
ਇਸ ਤੋਂ ਇਲਾਵਾ ਗਰੇਵਾਲ ਨੇ ਕੇਜਰੀਵਾਲ ਦੇ ਭਾਰਤੀ ਕਰੰਸੀ ਉਪਰ ਗਾਂਧੀ ਦੇ ਨਾਲ ਨਾਲ ਹਿੰਦੂ ਦੇਵੀ ਦੇਵਤਿਆਂ ਦੀ ਫੋਟੋ ਲਾਉਣ ਸਬੰਧੀ ਬਿਆਨ ਉੱਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ। ਉਹਨਾ ਦੱਸਿਆ ਕਿ ਹਿੰਦੂ ਦੇਵੀ ਦੇਵਤਿਆਂ ਦੀ ਬਰਾਬਰੀ ਮਹਾਤਮਾ ਗਾਂਧੀ ਨਾਲ ਕਰਨਾ ਮੰਦਭਾਗੀ ਗੱਲ ਹੈ।
ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਉੱਪ ਰਾਸ਼ਟਰਪਤੀ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦੇ ਕਾਰਨ ਸੰਗਤਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਿਸ ਉੱਤੇ ਗਰੇਵਾਲ ਨੇ ਕਿਹਾ ਕਿ ਵੀਆਈਪੀ ਦੇ ਆਉਣ ਕਾਰਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਆਉਣ ਵਾਲੀ ਦਿਕਤਾਂ ਉੱਤੇ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਪ੍ਰਬੰਧ ਹਨ ਜੇਕਰ ਸਾਨੂੰ ਟਾਸਕ ਫੋਰਸ ਦੇ ਨਾਲ ਸੁਰੱਖਿਆ ਦੀ ਜਿੰਮੇਵਾਰੀ ਦਿੱਤੀ ਜਾਵੇ ਤਾਂ ਅਸੀਂ ਵਧੀਆ ਪ੍ਰਬੰਧ ਕਰ ਸਕਦੇ ਹਾਂ।
ਇਹ ਵੀ ਪੜੋ: ਬੀਐਸਐਫ ਦੇ ਜਵਾਨ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਬਤੌਰ ਇੰਸਪੈਕਟਰ ਤੈਨਾਤ ਸੀ ਮ੍ਰਿਤਕ