ETV Bharat / state

SGPC on NCERT: "ਫਿਰਕਾਪ੍ਰਸਤੀ ਦੀ ਭਾਵਨਾ ਨੂੰ ਬੱਚਿਆਂ ਅੱਗੇ ਪਰੋਸਣਾ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ" - Amritsar News

12ਵ੍ਹੀਂ ਜਮਾਤ ਦੇ ਸਿਲੇਬਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਐੱਨਸੀਈਆਰਟੀ ਦਾ ਵਿਰੋਧ ਕੀਤਾ ਹੈ।

SGPC Secretary Pratap Singh raised questions on NCERT
"ਫਿਰਕਾਪ੍ਰਸਤੀ ਦੀ ਭਾਵਨਾ ਨੂੰ ਬੱਚਿਆਂ ਅੱਗੇ ਪਰੋਸਣਾ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ"
author img

By

Published : Apr 8, 2023, 5:16 PM IST

"ਫਿਰਕਾਪ੍ਰਸਤੀ ਦੀ ਭਾਵਨਾ ਨੂੰ ਬੱਚਿਆਂ ਅੱਗੇ ਪਰੋਸਣਾ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ"

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਅੰਦਰ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜ਼ਾ ਐਨਸੀਈਆਰਟੀ ਇਸ ਨੂੰ ਤੁਰੰਤ ਹਟਾਏ।

ਇਹ ਵੀ ਪੜ੍ਹੋ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣਗੇ ਨਵਜੋਤ ਸਿੱਧੂ, ਗੋਲਡਨ ਗੇਟ ਉੱਤੇ ਸਮਰਥਕ ਕਰਨਗੇ ਸੁਆਗਤ

ਕੇਂਦਰ ਦੀ ਸ਼ਹਿ 'ਤੇ ਹੋ ਰਹੀਆਂ ਇਹ ਹਰਕਤਾਂ : ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਕੁਝ ਨਵੀਆਂ ਸ਼ਾਮਲ ਕਰਨ ਸਮੇਂ ਫਿਰਕੂ ਭਾਵਨਾ ਤਹਿਤ ਕਾਰਵਾਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਕੇਂਦਰ ਨੂੰ ਜੋ ਸਹੀ ਲੱਗਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਖਾਸ ਕਰਕੇ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖਤਮ ਕੀਤੇ ਜਾ ਰਹੇ ਹਨ ਅਤੇ ਮਨਮਰਜ਼ੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਅਨੁਸਾਰ ਸੋਚੀ ਸਮਝੀ ਚਾਲ ਤਹਿਤ ਹੀ ‘ਸੁਤੰਤਰ ਭਾਰਤ ’ਚ ਰਾਜਨੀਤੀ’ ਪੁਸਤਕ ਵਿਚ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਢੰਗ ਨਾਲ ਵਿਆਖਿਆ ਕੀਤੀ ਗਈ ਹੈ।

ਇਹ ਵੀ ਪੜ੍ਹੋ : ਐੱਨਸੀਈਆਰਟੀ ਦੇ ਸਿਲੇਬਸ ਉੱਤੇ ਐੱਸਜੀਪੀਸੀ ਨੇ ਜਤਾਇਆ ਇਤਰਾਜ਼, ਗਲਤ ਜਾਣਕਾਰੀ ਨੂੰ ਤੁਰੰਤ ਹਟਾਉਣ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇਕ ਇਤਿਹਾਸਕ ਦਸਤਾਵੇਜ਼ : ਪ੍ਰਤਾਪ ਸਿੰਘ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਵਿਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਅੱਜ ਵੀ ਹਾਲਾਤ ਬਾਦਸਤੂਰ ਹਨ। ਸੂਬਿਆਂ ਦੇ ਹੱਕਾਂ ਅਤੇ ਹਿੱਤਾਂ ਨੂੰ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਘੱਟਗਿਣਤੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਥਾਂ ਉਨ੍ਹਾਂ ਪ੍ਰਤੀ ਗਲਤ ਧਾਰਨਾਵਾਂ ਪੈਦਾ ਕਰ ਕੇ ਸਿੱਖ ਇਤਿਹਾਸ ਵਿਰੋਧੀ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਸਿਲੇਬਸਾਂ ਵਿੱਚੋਂ ਫਿਰਕਾਪ੍ਰਸਤੀ ਦੀ ਭਾਵਨਾ ਨੂੰ ਬੱਚਿਆਂ ਅੱਗੇ ਪਰੋਸਣਾ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.