ਅੰਮ੍ਰਿਤਸਰ: ਅੰਮ੍ਰਿਤਸਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋ ਵੱਖ-ਵੱਖ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਬੰਦੀ ਸਿੰਘਾਂ ਦੀ ਰਿਹਾਈ ਲਈ ਡੀਸੀ ਦਫ਼ਤਰਾਂ ਅੱਗੇ ਧਰਨਾ : ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲਾਂ ਡੀਸੀ ਦਫ਼ਤਰਾਂ ਦੇ ਅੰਦਰ ਧਰਨੇ ਲਗਾਏ ਗਏ ਸਨ। ਇਸ ਤੋਂ ਬਾਅਦ ਰੋਸ ਮਾਰਚ ਵੀ ਕੱਢੇ ਗਏ ਪਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਇਹ ਦਸਤਖ਼ਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ। ਜਿਸ ਤਹਿਤ ਹੁਣ 12 ਲੱਖ ਦੇ ਕਰੀਬ ਲੋਕਾਂ ਦੇ ਦਖ਼ਤਖਤ ਕੀਤੇ ਜਾ ਚੁੱਕੇ ਹਨ। ਤੀਹ ਲੱਖ ਦੇ ਕਰੀਬ ਦਖਤਖਤ ਕਰਵਾਉਣ ਦਾ ਟੀਚਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋ ਰੱਖਿਆ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਅਸੀਂ ਇਹ ਭੇਜ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਸਕੀਏ।
ਰਾਜੀਵ ਗਾਂਧੀ ਦੇ ਕਾਤਲ ਰਿਹਾ ਪਰ ਬੰਦੀ ਸਿੰਘ ਨਹੀਂ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਸਿੰਘ ਨੇ ਕਿਹਾ ਕਿ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਤੇ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਕੋਈ ਵਾਦ ਵਿਵਾਦ ਵੀ ਜੇਲ੍ਹਾਂ ਵਿੱਚ ਨਹੀਂ ਹੈ ਸਰਕਾਰ ਦਾ ਇਨ੍ਹਾਂ ਨੂੰ ਰਿਹਾਅ ਕਰਨ ਦਾ ਫਰਜ ਬਣਦਾ ਹੈ। ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾ ਕੀਤਾ ਗਿਆ ਹੈ ਕਿ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਕੀਤਾ ਜਾ ਰਿਹਾ।
'ਸਿੱਖਾਂ ਨਾਲ ਧੱਕਾ ਕਰ ਰਹੀ ਸਰਕਾਰ': ਉਨ੍ਹਾਂ ਕਿਹਾ ਕਿ ਸਿੱਖਾਂ ਦੇ ਲਈ ਕਾਨੂੰਨ ਹੋਰ ਹੈ ਤੇ ਬਲਾਤਕਾਰੀ ਤੇ ਕਾਤਲਾਂ ਦੇ ਲਈ ਕਾਨੂੰਨ ਹੋਰ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੀ ਦੇਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਬੰਦੀ ਸਿੰਘ ਉਮਰ ਕੈਦ ਦੇ ਨਾਲੋ ਵੀ ਵੱਧ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਨ੍ਹਾਂ ਸੁਲਤਾਨਪੁਰ ਲੋਧੀ ਆ ਕੇ ਸਿੱਖ ਸੰਗਤ ਵਿੱਚ ਕਿਹਾ ਸੀ ਕਿ ਬੰਦੀ ਸਿੰਘ ਰਿਹਾਅ ਕੀਤੇ ਜਾਣਗੇ। ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਤਾਂ ਕਿ ਉਹ ਆਪਣੇ ਘਰ ਪਰਿਵਾਰ ਵਿੱਚ ਖੁਸ਼ੀ ਮਨਾ ਸਕਣ।
ਇਹ ਵੀ ਪੜ੍ਹੋ:- Cabinet Meeting: ਮਾਨ ਸਰਕਾਰ ਦੀ ਕੈਬਨਿਟ ਨੇ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਦਿੱਤੀ ਮਨਜ਼ੂਰੀ