ਅੰਮ੍ਰਿਤਸਰ: ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Sromani Gurdwara Management Committee) ਅਤੇ ਅਤੇ ਸਿੱਖ ਸੰਗਤਾਂ (Sikh Organizations) ਵੱਲੋਂ ਵੱਡੀ ਗਿਣਤੀ ਵਿਚ ਇਕੱਠ ਕਰਕੇ ਗਲ਼ਾ ਵਿੱਚ ਕਾਲੇ ਕੱਪੜੇ ਅਤੇ ਸੰਗਲ ਪਾਕੇ ਸਰਕਾਰਾਂ ਖਿਲਾਫ ਰੌਸ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸਿੱਖ ਜਥੇਬੰਦੀਆਂ ਅਤੇ ਐੱਸਜੀਪਸੀ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੱਢਿਆ ਗਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਸੀ ਕਈ ਵਾਰ ਸਰਕਾਰਾਂ ਨੂੰ ਚਿਠੀਆਂ ਲਿਖੀਆਂ, ਥਾਂ-ਥਾਂ ਪੋਸਟਰ ਲਾ ਸਰਕਾਰ ਨੂੰ ਸੰਦੇਸ਼ ਦੇਣ ਦਾ ਯਤਨ ਕੀਤਾ ਅਤੇ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ (Demand letter submitted to the Deputy Commissioner) ਪਰ ਸਰਕਾਰਾਂ ਇਸ ਮੁੱਦੇ ਉੱਤੇ ਚੁਪੀ ਧਾਰੀ ਬੈਠੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਬੰਦੀ ਸਿੰਘ ਆਪਣੀ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿਚ ਬੰਦ ਹਨ ਪਰ ਹੁਣ ਸੰਗਤਾਂ ਦੇ ਸਹਿਯੋਗ ਨਾਲ ਸਰਕਾਰਾਂ ਦੇ ਕੰਨ ਤਕ ਇਹ ਆਵਾਜ਼ ਬੁਲੰਦ ਕਰਨ ਸੰਬਧੀ ਅੱਜ ਦਾ ਰੋਸ ਮਾਰਚ ਕੱਢਿਆ ਗਿਆ ਹੈ।
ਸ਼੍ਰੋਮਣੀ ਕਮੇਟੀ (sgpc President) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕਾ ਪਾ ਰਹੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਸ਼ਬਦ ਤੱਕ ਨਹੀਂ ਬੋਲ ਰਹੇ। ਨਾਲ ਹੀ ਉਨ੍ਹਾਂ ਕਿਹਾ ਕੇਂਦਰ ਅਤੇ ਆਪ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਉਨ੍ਹਾਂ ਨੇ ਰਿਹਾਈ ਦੀ ਮੰਗ ਨੂੰ ਅਣਗੋਲਿਆਂ ਕੀਤਾ ਹੈ ਜੋ ਕਿ ਸਿੱਖ ਸੰਗਤ ਨਾਲ ਸ਼ਰੇਆਮ ਨਾ-ਇੰਨਸਾਫੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਵਾਂ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ ਤਾਂ ਵੱਡੇ ਪੱਧਰ ਉੱਤੇ ਸੂਬੇ ਭਰ ਵਿੱਚ ਸੰਘਰਸ਼ ਉਲੀਕੇ ਜਾਣਗੇ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੰਦੀਪ ਕੇਕੜੇ ਦਾ ਭਰਾ ਵੀ ਗ੍ਰਿਫ਼ਤਾਰ