ETV Bharat / state

ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਮੁਲਜ਼ਮਾਂ ਨਾਲ ਪਰਿਵਾਰਕ ਮੈਂਬਰਾਂ ਦੀ ਹੋਵੇਗੀ ਮੁਲਾਕਾਤ, ਐੱਸਜੀਪੀਸੀ ਨੇ ਕੀਤਾ ਮੁਲਾਕਾਤ ਦਾ ਪ੍ਰਬੰਧ - ਕਾਨੂੰਨੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਤ ਸਿੰਘ ਸਿਆਲਕਾ

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਤ ਸਿੰਘ ਸਿਆਲਕਾ ਨੇ ਕਿਹਾ ਕਿ ਬਹੁਤ ਜਲਦ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਐੱਸਜੀਪੀਸੀ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ 19 ਅਪ੍ਰੈਲ ਨੂੰ ਅਸਾਮ ਲੈ ਕੇ ਜਾਣ ਦੀ ਯੋਜਨਾ ਹੈ ।

SGPC will reunite youths in Assam jails with their families
ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਮੁਲਜ਼ਮਾਂ ਨਾਲ ਪਰਿਵਾਰਕ ਮੈਂਬਰਾਂ ਦੀ ਹੋਵੇਗੀ ਮੁਲਾਕਾਤ, ਐੱਸਜੀਪੀਸੀ ਨੇ ਕੀਤਾ ਮੁਲਾਕਾਤ ਦਾ ਪ੍ਰਬੰਧ
author img

By

Published : Apr 18, 2023, 5:38 PM IST

ਡਿਬਰੂਗੜ੍ਹ ਜੇਲ੍ਹ 'ਚ ਨਜ਼ਰਬੰਦ ਮੁਲਜ਼ਮਾਂ ਨਾਲ ਪਰਿਵਾਰਕ ਮੈਂਬਰਾਂ ਦੀ ਹੋਵੇਗੀ ਮੁਲਾਕਾਤ, ਐੱਸਜੀਪੀਸੀ ਨੇ ਕੀਤਾ ਮੁਲਾਕਾਤ ਦਾ ਪ੍ਰਬੰਧ

ਅੰਮ੍ਰਿਤਸਰ: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 18 ਮਾਰਚ ਨੂੰ ਕੀਤੇ ਗਏ ਐਕਸ਼ਨ ਤੋਂ ਬਾਅਦ ਬਹੁਤ ਸਾਰੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਮਗਰੋਂ ਕੁੱਝ ਨੌਜਵਾਨਾਂ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵੀ ਭੇਜਿਆ ਗਿਆ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਉਦਮਾਂ ਸਦਕਾ ਜਲਦ ਮਿਲ ਸਕਣਗੇ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਕਾਨੂੰਨੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਤ ਸਿਘ ਸਿਆਲਕਾ ਨੇ ਸਾਂਝੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਸਦਕਾ ਸੰਭਵ ਹੋਈ ਮੁਲਾਕਾਤ: ਐਡਵੋਕੇਟ ਭਗਤ ਸਿਘ ਸਿਆਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ਨਾਲ ਇਹ ਸੰਭਵ ਹੋ ਸਕਿਆ ਹੈ। ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੀ ਉਸ ਕਨੂੰਨੀ ਕਮੇਟੀ ਦੇ ਆਗੂ ਹਨ ਜੋ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਨ ਕੀਤੀ ਗਈ ਸੀ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪ੍ਰੈਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨ ਨਾਲ ਉਨ੍ਹਾਂ ਵੱਲੋਂ ਮੁਲਾਕਾਤ ਕੀਤੀ ਗਈ ਸੀ ਅਤੇ ਹੁਣ ਇਸ ਮੁਲਾਕਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਆਪਣੇ ਪੁੱਤਰਾਂ ਨਾਲ ਮੁਲਾਕਾਤ ਦੀ ਇਜ਼ਾਜਤ ਮਿਲ ਗਈ ਹੈ।

ਪੂਰਾ ਪ੍ਰਬੰਧ ਐੱਸਜੀਪੀਸੀ ਵੱਲੋਂ: ਉਨ੍ਹਾਂ ਦੱਸਿਆ ਕਿ ਇਹ ਇਜ਼ਾਜਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਪ੍ਰਾਪਤ ਕੀਤੀ ਗਈ ਹੈ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਵਿੱਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ 19 ਅਪ੍ਰੈਲ ਨੂੰ ਅਸਾਮ ਲੈ ਕੇ ਜਾਣ ਦੀ ਯੋਜਨਾ ਹੈ। ਉਨ੍ਹਾਂ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਕਾਤ ਲਈ ਡਿਬਰੂਗੜ੍ਹ ਜਾਣ ਵਾਸਤੇ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਡਿਬਰੂਗੜ੍ਹ ਲੈ ਕੇ ਜਾਣ ਦਾ ਸਮੁੱਚਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਰਿਵਾਰਾਂ ਨੂੰ ਅਸਾਮ ਲੈਕੇ ਜਾਣ ਲਈ ਵਿਸ਼ੇ ਤੌਰ ਉੱਤੇ ਬੱਸ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਨਜ਼ਰਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜ੍ਹੋ: ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਮੁੜ ਹੋਵੇਗੀ ਪੇਸ਼ੀ, ਵਿਜੀਲੈਂਸ ਨੇ ਭੇਜਿਆ ਨੋਟਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.