ਅੰਮ੍ਰਿਤਸਰ: ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸ਼ਹੀਦ ਭਗਤ ਸਿੰਘ ਐਸੋਸੀਏਸ਼ਨ ਕਲੱਬ ਵੱਲੋਂ ਕਿਸਾਨਾਂ ਦੇ ਹੱਕਾ ਵਿਚ ਨਾਅਰਾ ਮਾਰਦਿਆਂ ਸ਼ਹੀਦ ਭਗਤ ਸਿੰਘ ਐਸੋਸੀਏਸ਼ਨ ਕਲੱਬ ਦੇ ਮੈਬਰਾਂ ਨੇ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਬਰਾਂ ਸਮੇਤ ਔਰਤਾਂ ਤੇ ਬੱਚੇ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਗਲਬਾਤ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਰਿਸ਼ੀ ਨੇ ਕਿਹਾ ਕਿ ਸਾਡੇ ਵੱਲੋਂ ਸ਼ਹਿਰਾਂ ਵਿੱਚ ਵੱਖ ਵੱਖ ਸਥਾਨਾਂ 'ਤੇ ਪ੍ਰਦਰਸ਼ਨ ਕਰਨ ਦੀ ਰਣਨੀਤੀ ਉਲੀਕੀ ਗਈ ਹੈ। ਜਿਸਦੇ ਚੱਲਦੇ ਅੱਜ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੰਘਰਸ਼ ਚਲੇਗਾ ਅਸੀਂ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਖੜੇ ਹਾਂ।