ਅੰਮ੍ਰਿਤਸਰ: 13 ਅਪ੍ਰੈਲ 1919 ਨੂੰ ਵਾਪਰੇਜਲਿਆਂਵਾਲਾ ਬਾਗ਼ ਦੇ ਸ਼ਹੀਦੀ ਸਾਕੇ ਨੂੰ 100 ਸਾਲ ਪੂਰਾ ਹੋਣ ਜਾ ਰਿਹਾ ਹੈ।ਇਸ ਦੇ ਤਹਿਤ ਦੇਸ਼ ਭਰ 'ਚ ਸਮਾਗਮ ਕਰਵਾਏ ਜਾਣਗੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਇਸੇ ਤਹਿਤ ਇਤਿਹਾਸਕ ਸਥਾਨ ਜਲਿਆਂਵਾਲਾ ਬਾਗ਼ 'ਚ ਵੀ ਵੱਡਾ ਸਮਾਗਮ ਕਰਵਾਇਆ ਜਾਵੇਗਾ। ਦੇਸ਼ ਦੇ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ ਇਸ ਸਮਾਗਮ 'ਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।
ਬੀਜੇਪੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉ
ਨ੍ਹਾਂ ਕਿਹਾ ਕਿ
ਜਲਿਆਂਵਾਲਾ ਬਾਗ਼ ਦੇ ਵਿਕਾਸ ਲਈ ਪਿਛਲੇ ਪੜਾਅ ਦੇ 19 ਕਰੋੜ36ਲੱਖ ਰੁਪਏ ਦੇ ਟੈਂਡਰ10ਅਪ੍ਰੈਲ ਨੂੰ ਖੋਲ੍ਹੇ ਜਾਣਗੇ।
ਇਸ ਦੌਰਾਨ ਸ਼ਵੇਤ ਮਲਿਕ ਨੇ ਕਾਂਗਰਸ ਸਰਕਾਰ ਨੂੰ ਘੇਰਿਆ ਤੇ ਕਿਹਾ ਕਿਕਾਂਗਰਸ ਦੇ ਟ੍ਰਸਟੀ ਨੇ ਹੁਣ ਤੱਕ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ, "ਮੈਨੂੰ ਤਿੰਨ ਮਹੀਨੇ ਹੀ ਹੋਏ ਹਨ ਟ੍ਰਸਟੀ ਬਣੇ ਤੇ ਆਪਣੇ 90 ਦਿਨ ਦੀ ਕਾਰਗੁਜ਼ਾਰੀ ਦਾ ਹਿਸਾਬ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਆਇਆ ਹਾਂ