ਅੰਮ੍ਰਿਤਸਰ : ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ। ਮਾਨ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਸੂਬੇ ਵਿੱਚ ਨਜਾਇਜ਼ ਮਾਈਨਿੰਗ ਨਹੀਂ ਹੋ ਰਹੀ, ਪਰ ਕਿਤੋਂ ਨਾ ਕਿਤੋਂ ਅਜਿਹੀਆਂ ਖਬਰਾਂ ਅਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਹਨ ਜੋ ਕਿ ਪ੍ਰਸ਼ਾਸਨ ਅਤੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੰਦੀਆਂ ਹਨ। ਅਜਿਹਾ ਹੀ ਕੁਝ ਮਾਮਲਾ ਸਾਹਮਣੇ ਆਇਆ ਹੈ ਅੰਮ੍ਰਿਤਸਰ ਤੋਂ ਜਿਥੇ ਭਾਜਪਾ ਆਗੂ ਸੰਤੋਖ ਗਿੱਲ ਵੱਲੋਂ ਇੱਕ ਵੀਡੀਓ ਨਸ਼ਰ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਨੇ ਦਿਖਾਇਆ ਹੈ ਕਿ ਕਿਵੇਂ ਬਿਆਸ ਦਰਿਆ ਦੇ ਕੰਢੇ ਉੱਤੇ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਬਿਆਸ ਅਤੇ ਆਸ ਪਾਸ ਦੇ ਇਲਾਕਿਆਂ ਦੀ ਵੀਡੀਓ ਜਾਰੀ ਕਰਦਿਆਂ ਸੰਤੋਖ ਗਿੱਲ ਨੇ ਮਾਨ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕਿ ਨਜਾਇਜ਼ ਮਾਈਨਿੰਗ ਦੇ ਕਾਰੋਬਾਰ ਨੂੰ ਬੰਦ ਕਰਵਾਇਆ ਜਾਵੇ।
ਪਹਿਲਾਂ ਵੀ ਚਰਚਾ ਵਿੱਚ ਰਿਹਾ ਬਿਆਸ ਦਰਿਆ ਆ ਮੁੱਦਾ : ਦੱਸਣਯੋਗ ਹੈ ਕਿ ਬਿਆਸ ਦਰਿਆ ਮਾਈਨਿੰਗ ਦੇ ਮਾਮਲੇ ਵਿੱਚ ਅਕਸਰ ਚਰਚਾ ਵਿੱਚ ਰਹਿੰਦਾ ਹੈ ਅਤੇ ਇੱਥੇ ਮਾਈਨਿੰਗ ਹੋਣ ਦੇ ਕਈ ਮਾਮਲੇ ਕਥਿਤ ਤੌਰ 'ਤੇ ਸਾਹਮਣੇ ਆਉਂਦੇ ਰਹੇ ਹਨ। ਪਰ ਇਸ ਵਾਰ ਇਹ ਇਲਜ਼ਾਮ ਪ੍ਰਸਿੱਧ ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਵਲੋਂ ਲਗਾਏ ਜਾ ਰਹੇ ਹਨ। ਜਿਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਜਦੋਂ ਉਹ ਆਵਾਜ਼ ਚੁੱਕਦੇ ਹਨ ਉਹਨਾਂ ਨੂੰ ਜਾਨਲੇਵਾ ਹਮਲਾ ਕਰਨ ਦੀਆਂ ਧਮਕੀਆਂ ਵੀ ਆਉਂਦੀਆਂ ਹਨ। ਪਰ ਉਹਨਾਂ ਕਿਹਾ ਕਿ ਮੈਂ ਇਹਨਾਂ ਧਮਕੀਆਂ ਤੋਂ ਡਰਦਾ ਨਹੀਂ।
- Rail Roko Andolan: ਪੰਜਾਬ 'ਚ 'ਰੇਲ ਰੋਕੋ ਅੰਦੋਲਨ' ਨੇ ਵਧਾਈਆਂ ਪਰੇਸ਼ਾਨੀਆਂ, ਅੰਮ੍ਰਿਤਸਰ -ਚੰਡੀਗੜ੍ਹ ਸਮੇਤ 44 ਟਰੇਨਾਂ ਰੱਦ, 20 ਰੇਲ ਗੱਡੀਆਂ ਦੇ ਬਦਲੇ ਗਏ ਰੂਟ
- Farmers clashed with the police: ਧੂਰੀ 'ਚ ਭਗਵੰਤ ਮਾਨ ਦਾ ਬਕਾਇਆ ਰਾਸ਼ੀ ਦੀ ਮੰਗ ਲਈ ਗੰਨਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਨਾਲ ਕਿਸਾਨਾਂ ਦੀ ਹੋਈ ਧੱਕਾ-ਮੁੱਕੀ
- Farmers Rail Roko Movement: ਅੰਬਾਲਾ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕਰਨਗੇ ਕਿਸਾਨ, ਇਨ੍ਹਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ
ਜਾਨ ਤੋਂ ਮਾਰਨ ਦੀਆਂ ਆਉਂਦੀਆਂ ਧਮਕੀਆਂ : ਬਾਲੀਵੁਡ ਅਦਾਕਾਰਾ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਗਿੱਲ 2019 ਦੀਆਂ ਲੋਕ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਹੁਣ ਭਗਵਾ ਸੈਨਾ ਸੰਗਠਨ ਨਾਲ ਵੀ ਕੰਮ ਕਰ ਰਹੇ ਹਨ। ਜਿਨ੍ਹਾਂ ਨੇ ਵੱਡੇ ਇਲਜਾਮ ਲਗਾਏ ਗਏ ਹਨ। ਇਸ ਦੌਰਾਨ ਸੰਤੋਖ ਗਿੱਲ ਵੱਲੋਂ ਦਾਅਵਾ ਕੀਤਾ ਗਿਆ ਕਿ ਇਲਾਕੇ ਵਿੱਚ ਵੱਡੇ ਪੱਧਰ 'ਤੇ ਮਾਈਨਿੰਗ ਹੋ ਰਹੀ ਹੈ। ਜਿਸ ਖਿਲਾਫ ਉਨ੍ਹਾਂ ਵੱਲੋਂ ਜਦੋਂ ਆਵਾਜ਼ ਚੁੱਕੀ ਗਈ ਤਾਂ ਪਹਿਲਾਂ ਕਥਿਤ ਤੌਰ 'ਤੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜਦੋਂ ਉਹ ਇਸ ਲਈ ਸਹਿਮਤ ਨਹੀਂ ਹੋਏ ਤਾਂ ਬੀਤੇ ਦਿਨ੍ਹਾਂ ਦੌਰਾਨ ਕਥਿਤ ਮਾਫੀਆ ਵਲੋਂ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰਨ ਦੀਆਂ ਧਮਕੀਆਂ ਦੇ ਰਹੇ ਹਨ ਅਤੇ ਹੋ ਸਕਦਾ ਹੈ ਕਿ ਅਜਿਹਾ ਆਉਣ ਵਾਲੇ ਦਿੰਨਾਂ ਵਿੱਚ ਹੋ ਵੀ ਜਾਵੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਮਾਈਨਿੰਗ ਜਰੂਰ ਬੰਦ ਕਰਵਾਓ, ਉਨ੍ਹਾਂ ਕਿਹਾ ਕਿ ਰਾਜਨੀਤਿਕ ਸ਼ਹਿ 'ਤੇ ਇਹ ਸਭ ਕੁਝ ਚੱਲ ਰਿਹਾ ਹੈ। ਇਸ ਨੂੰ ਰੋਕਿਆ ਜਾਵੇ।