ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੂਬੇ ਭਰ ਦੇ ਜ਼ਿਲ੍ਹਾ ਹੈਡਕੁਆਰਟਰ ਵਿਖੇ ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਵਾਪਿਸ ਲੈਣ ਸੰਬਧੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਜਸਬੀਰ ਸਿੰਘ ਘੁੰਮਣ ਵੱਲੋਂ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਵਾਪਿਸ ਲੈਣ ਸਬੰਧੀ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਪਾਉਣਾ ਸਹੀ ਨਹੀਂ ਹੈ। ਇਸ ਨਾਲ ਮੋਦੀ ਸਰਕਾਰ ਦੀ ਹਕੁਮਤ ਜਲਦ ਖਤਮ ਹੁੰਦੀ ਹੋਈ ਦਿਖ ਰਹੀ ਹੈ। ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦਾ ਲੇਖਾ ਜੋਖਾ ਇਕੋ ਸਾਲ ਚ ਮੁਕਾ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਗਰੀਬਾਂ ’ਤੇ ਇਸ ਮਹਿੰਗਾਈ ਕਾਰਨ ਕਾਫੀ ਪਰੇਸ਼ਾਨੀ ਝੇਲਣੀ ਪੈ ਰਹੀ ਹੈ ਜਿਸ ਕਾਰਨ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਮੰਗ ਪੱਤਰ ਨੂੰ ਸਰਕਾਰ ਨੂੰ ਭੇਜਿਆ ਜਾਵੇਗਾ ਜਲਦ
ਉਧਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਮੰਗ ਪੱਤਰ ਲੈ ਲਿਆ ਗਿਆ ਹੈ ਉਹ ਜਲਦ ਹੀ ਇਸ ਮੰਗ ਪੱਤਰ ਨੂੰ ਸਰਕਾਰ ਤੱਕ ਪਹੁੰਚਾ ਦੇਣਗੇ।
ਮਹਿੰਗਾਈ ਕਾਰਨ ਲੋਕਾਂ ਨੂੰ ਹੋਰ ਰਹੀ ਪ੍ਰੇਸ਼ਾਨੀ
ਕਾਬਿਲੇਗੌਰ ਹੈ ਕਿ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਕਾਰਨ ਪਹਿਲਾਂ ਹੀ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।