ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੰਮ੍ਰਿਤਸਰ ਪਹੁੰਚੇ, ਤਾਂ ਉਨ੍ਹਾਂ ਨੇ (SAD Sanyukt President Sukhdev Singh Dhindsa) ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੇਹ ਸਰਾਂ ਗੁਰੂ ਤੇਗ ਬਹਾਦਰ ਨਿਵਾਸ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ 9 ਨਵੰਬਰ ਨੂੰ ਇਜਲਾਸ ਹੋ ਰਿਹਾ ਹੈ ਜਿਸ ਵਿਚ ਕਿ ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ। ਉਸ ਵਿਚ ਉਨ੍ਹਾਂ ਨੇ ਐੱਸਜੀਪੀਸੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਰੇ ਮੈਂਬਰ ਆਪਣੀ ਸੂਝ ਬੂਝ ਨਾਲ ਵੋਟ ਕਰਨ।
ਉਨ੍ਹਾਂ ਕਿਹਾ ਕਿ ਐਸਜੀਪੀਸੀ ਵਿਚ ਕਾਬਜ਼ ਹੋ ਕੇ ਬੈਠਾ ਬਾਦਲ ਪਰਿਵਾਰ (SGPC President Election Today) ਨੇ ਆਪਣੀ ਰਾਜਨੀਤਕ ਚਮਕਾਉਣ ਦੇ ਲਈ ਧਰਮ ਨੂੰ ਹੇਠਾਂ ਕੀਤਾ ਹੈ ਤੇ ਐੱਸਜੀਪੀਸੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਦੀ ਲੋੜ ਹੈ। ਇਸ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਨੰਦ ਐਕਟ ਹੁਣ ਪਾਸ ਹੋਇਆ। ਉਹ ਸਿੱਖਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਅਤੇ ਉਸ ਲਈ ਅਸੀਂ ਸਰਕਾਰ ਦਾ ਧੰਨਵਾਦ ਵੀ ਕਰਦੇ ਹਾਂ।
ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਅਜਿਹੇ ਵਿੱਚ ਪੰਜਾਬ ਦੇ ਹਰੇਕ ਨਾਗਰਿਕ ਨੂੰ ਏਕਤਾ ਬਣਾ ਕੇ ਰੱਖਣ ਦੀ ਜ਼ਰੂਰਤ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਇਸ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ ਦੀ ਜ਼ਰੂਰਤ ਹੈ, ਤਾਂ ਜੋ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਰਕਰਾਰ ਰਹੇ।
ਜ਼ਿਕਰਯੋਗ ਹੈ ਕਿ ਐਸਜੀਪੀਸੀ ਦੀਆਂ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਿਆਸਤ ਗਰਮਾਈ ਹੋਈ ਹੈ ਅਤੇ 09 ਨਵੰਬਰ ਨੂੰ ਐੱਸਜੀਪੀਸੀ ਦਾ ਇਜਲਾਸ ਹੈ ਜਿਸ ਵਿੱਚ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਈ ਬੀਬੀ ਜਗੀਰ ਕੌਰ ਵੀ ਚੋਣ ਲੜਨ ਦੀ ਗੱਲ ਕਰ ਰਹੀ ਹੈ। ਇਸ ਦੇ ਚੱਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਹਰ ਇੱਕ ਮੈਂਬਰ ਨੂੰ ਕਿਸੇ ਦਬਾਅ ਤੋਂ ਬਿਨਾਂ ਉਨ੍ਹਾਂ ਆਪਣੇ ਜ਼ਮੀਰ ਨੂੰ ਜਗਾ ਕੇ ਵੋਟ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਦੁਪਹਿਰ ਨੂੰ ਹੋਵੇਗੀ ਚੋਣ ਪ੍ਰਕਿਰਿਆ ਸ਼ੁਰੂ