ਅੰਮ੍ਰਿਤਸਰ: ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਸੈਂਕੜੇ ਵਰਕਰਾਂ ਨਾਲ ਅਜਨਾਲਾ ਦੇ ਮੁੱਖ ਚੌਕ ’ਤੇ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉਹਨਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦਿਆਂ ਦਾ ਜਵਾਬ ਮੰਗਿਆ ਗਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਕਦੋਂ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ 4 ਸਾਲ ਬੀਤ ਜਾਣ ਤੋਂ ਬਾਅਦ ਵੀ ਅੱਜ ਤੱਕ ਉਨ੍ਹਾਂ ਵੱਲੋਂ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਹ ਆਪਣੇ ਦੁਆਰਾ ਕੀਤੇ ਗਏ ਵਾਅਦਿਆਂ ਨੂੰ ਕਦੋਂ ਪੂਰਾ ਕਰਨਗੇ।
ਇਸ ਮੌਕੇ ਹਲਕਾ ਅਜਨਾਲ਼ਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲ਼ਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕੇ ਪੱਧਰ ’ਤੇ ਕੈਪਟਨ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਕੈਪਟਨ ਸਰਕਾਰ ਕੋਲੋਂ ਜਵਾਬ ਮੰਗਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਕਦੋਂ ਪੂਰਾ ਕੀਤਾ ਜਾਵੇਗਾ।
ਬਜਟ ਚ ਵੀ ਲੋਕਾਂ ਨੂੰ ਨਹੀਂ ਮਿਲਿਆ ਕੁਝ: ਅਜਨਾਲਾ
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਬਜਟ 'ਚ ਵੀ ਲੋਕਾਂ ਨੂੰ ਕੁਝ ਵੀ ਰਾਹਤ ਨਹੀਂ ਮਿਲੀ ਹੈ। ਪਿਛਲੇ 4 ਸਾਲਾਂ ਤੋਂ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ ਹੈ। ਕੈਪਟਨ ਸਰਕਾਰ ਲੋਕਾਂ ਦੇ ਹਿੱਤ 'ਚ ਕੁਝ ਕੰਮ ਕਰੇਗੀ ਇਹ ਉਮੀਦ ਲੋਕਾਂ ਨੇ ਛੱਡ ਦਿੱਤੀ ਹੈ।