ETV Bharat / state

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ - Amritsar NEWS UPDATE

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿੱਚ ਇਨਸਾਫ ਲਈ ਬੈਠੇ ਪਹਿਵਾਨਾਂ 'ਤੇ ਹੋਈ ਧੱਕੇਸ਼ਾਹੀ ਦੀ ਨਿੰਦਾ ਕੀਤੀ। ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਨੇ ਕਿਹਾ ਕਿ ਅਸੀਂ ਇਨਸਾਫ ਦੇ ਲਈ ਪਹਿਲਵਾਨਾਂ ਦੇ ਨਾਲ ਖੜ੍ਹੇ ਹਾਂ...

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

author img

By

Published : May 29, 2023, 9:48 PM IST

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਉਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜਬਰਦਸਤੀ ਲੋਕਤੰਤਰ ’ਤੇ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਹੈ।

ਘਟਨਾ ਨੂੰ ਦੱਸਿਆ ਸ਼ਰਮਸ਼ਾਰ: ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸੱਦਦ ਕੀਤਾ ਜਾ ਰਿਹਾ ਸੀ। ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ। ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਜੰਤਰ-ਮੰਤਰ ਵਿਖੇ ਇਨ੍ਹਾਂ ਪਹਿਲਵਾਨਾਂ ਵੱਲੋਂ ਇਨਸਾਫ ਲਈ ਲਾਏ ਧਰਨੇ ਵਿਚ ਸਮਰਥਨ ਲਈ ਸ਼ਾਮਲ ਹੋਣਾ ਸੀ।

ਫਿਲਹਾਲ ਪ੍ਰੋਗਰਾਮ ਮੁਲਤਵੀ: ਸਰਕਾਰ ਵੱਲੋਂ ਬੀਤੇ ਕੱਲ੍ਹ ਜ਼ਬਰੀ ਧਰਨਾ ਚੁਕਵਾਉਣ ਕਾਰਨ ਇਹ ਫਿਲਹਾਲ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਅੱਗੇ ਪਹਿਲਵਾਨਾਂ ਵੱਲੋਂ ਜੋ ਵੀ ਰਣਨੀਤੀ ਉਲੀਕੀ ਜਾਵੇਗੀ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਸਿੱਖ ਹਮੇਸ਼ਾ ਹੱਕਾਂ ਲਈ ਲੜਦੇ ਹਨ: ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਕੌਮ ਆਪਣੇ ਇਤਿਹਾਸ ਤੇ ਪਰੰਪਰਾਵਾਂ ਅਨੁਸਾਰ ਮਨੁੱਖੀ ਹੱਕਾਂ ਲਈ ਲੜਨ ਵਾਲਿਆਂ ਨਾਲ ਖੜਦੀ ਹੈ ਤਾਂ ਕੁਝ ਲੋਕਾਂ ਵੱਲੋਂ ਇਸ ਪ੍ਰਤੀ ਨਕਾਰਾਤਮਿਕ ਬਿਰਤਾਂਤ ਸਿਰਜਿਆ ਜਾਂਦਾ ਹੈ। ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਿੱਖਾਂ ਨੂੰ ਕਿਸੇ ਕੋਲੋਂ ਦੇਸ਼ ਭਗਤੀ ਸਿੱਖਣ ਦੀ ਲੋੜ ਨਹੀਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.