ਅੰਮ੍ਰਿਤਸਰ: ਕੌਮੀ ਪੱਧਰ ਦੀਆਂ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿੱਚ ਸੋਨ ਤਮਗਾ ਜਿੱਤਣ ’ਤੇ ਵੀਰਵਾਰ ਨੂੰ ਐੱਸਜੀਪੀਸੀ ਵੱਲੋਂ ਪ੍ਰਭਜੋਤ ਕੌਰ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸਨਮਾਨਿਤ ਰਾਸ਼ੀ ਦਾ ਚੈੱਕ ਸੌਂਪਦਿਆਂ ਉਸ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਨੌਜੁਆਨੀ ਨੂੰ ਅਜਿਹੇ ਹੋਣਹਾਰ ਖਿਡਾਰੀਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦੀ ਹੌਸਲਾ ਅਫ਼ਜਾਈ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ।
ਸ਼੍ਰੋਮਣੀ ਕਮੇਟੀ ਦੁਆਰਾ ਵੀ ਖਿਡਾਰੀਆਂ ਨੂੰ ਰੁਜ਼ਗਾਰ ਦਿੱਤਾ ਜਾਣਾ ਚਾਹੀਦਾ ਹੈ: ਪ੍ਰਭਜੋਤ ਕੌਰ
ਸਨਮਾਨ ਰਾਸ਼ੀ ਪ੍ਰਾਪਤ ਕਰਨ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਹਾਨ ਸੰਸਥਾ ਹੈ ਅਤੇ ਇਸ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਤ ਕਰਨਾ ਨੌਜੁਆਨਾਂ ਨੂੰ ਖੇਡਾਂ ਦੇ ਖੇਤਰ ਵੱਲ ਪ੍ਰੇਰਿਤ ਕਰਨ ਲਈ ਅਹਿਮ ਹੈ। ਉਹਨਾਂ ਕਿਹਾ, ਕਿ ਮੈਨੂੰ ਸਿੱਖ ਹੋਣ ’ਤੇ ਮਾਣ ਹੈ ਅਤੇ ਉਹਨਾਂ ਕਿਹਾ ਕਿ ਸਰਕਾਰਾਂ ਨੂੰ ਖਿਡਾਰੀਆਂ ਦੇ ਉਜਵੱਲ ਭਵਿੱਖ ਲਈ ਨੌਕਰੀਆਂ ਦੇਣ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਜਿਹੀ ਪ੍ਰਥਾ ਚਲਾਉਣ ਲਈ ਬੇਨਤੀ ਕੀਤੀ। ਇਸ ਮੌਕੇ ਪ੍ਰਭਜੋਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨ ਸਾਡੇ ਅੰਨਦਾਤਾ ਹਨ। ਇਸ ਮੌਕੇ ਹਰ ਵਰਗ ਨੂੰ ਕਿਸਾਨਾ ਦੇ ਹੱਕਾਂ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਮੀਡੀਆ ਰਾਹੀਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਲਈ ਬੇਨਤੀ ਕੀਤੀ।