ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਮੀਟਿੰਗ ਦੇ ਚੱਲਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜੇ। ਉੱਥੇ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਸਾਹਿਬ ਦੀ ਗੱਦੀ ਤੋਂ ਉਤਾਰਨ ਦੀ ਚੱਲ ਰਹੀ ਚਰਚਾ ਉੱਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐੱਸਜੀਪੀਸੀ ਦੀ ਜਰਨਲ ਮੀਟਿੰਗ ਹਰ ਮਹੀਨੇ ਬਾਅਦ ਇਹ ਮੀਟਿੰਗਾਂ ਹੁੰਦੀਆਂ ਹਨ। ਉਨ੍ਹਾਂ ਜਥੇਦਾਰ ਨਾਲ ਜੁੜੀ ਕਿਸੇ ਵੀ ਗੱਲ ਸਬੰਧੀ ਚਰਚਾ ਨੂੰ ਲੈਕੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ ਅਤੇ ਜਥੇਦਾਰ ਸਾਬ੍ਹ ਨੂੰ ਲੈਕੇ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੋਇਆ। ਉਹਨਾਂ ਕਿਹਾ ਕਿ ਜੇਕਰ ਜਥੇਦਾਰ ਸਾਹਿਬ ਦੇ ਸੇਵਾ ਮੁਕਤ ਹੋਣ ਦੀ ਵੀ ਗੱਲ ਕਰਨੀ ਹੋਵੇ ਤਾਂ ਉਹਦੇ ਲਈ ਇੱਕ ਵੱਖਰੀ ਕਮੇਟੀ ਜੋ ਕਿ ਧਰਮ ਪ੍ਰਚਾਰ ਦੇ ਆਗੂਆਂ ਨਾਲ ਮਿਲਕੇ ਬਣਾਈ ਜਾਂਦੀ ਹੈ ਅਤੇ ਉਸ ਵਿੱਚ ਵਿਚਾਰ ਕੀਤਾ ਜਾਂਦਾ ਹੈ ਅਤੇ ਉਹ ਕਮੇਟੀ 5-7 ਦਿਨਾਂ ਤਕ ਸ਼ਾਇਦ ਬਣਾ ਦਿੱਤੀ ਜਾਵੇਗੀ।
ਜਥੇਦਾਰ ਉੱਤੇ ਨਹੀਂ ਹੋਇਆ ਕੋਈ ਫੈਸਲਾ: ਬੰਦੀ ਸਿੰਘਾਂ ਦੀ ਰਿਹਈ ਸਬੰਧੀ ਭਰੇ ਹੋਏ ਫਾਰਮ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਮਿਲਣ ਸਬੰਧੀ ਧਾਮੀ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਨੂੰ ਕੋਈ ਜਰੂਰੀ ਕੰਮ ਪੈ ਗਿਆ ਸੀ ਜਿਸ ਦੇ ਕਾਰਨ ਇਹ ਪ੍ਰੋਗਰਾਮ ਅੱਗੇ ਕਰ ਦਿੱਤਾ ਗਿਆ ਹੈ। ਧਾਮੀ ਨੇ ਕਿਹਾ ਅਐੱਸਜੀਪੀਸੀ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਬੇਅਦਬੀ ਦੇ ਮੁੱਦੇ ਉੱਤੇ ਧਾਮੀ ਨੇ ਕਿਹਾ ਕਿ ਇਹ ਇੱਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣਈ ਕਮੇਟੀ ਆਪਣੇ ਤੌਰ ਉੱਤੇ ਯਤਨ ਕਰ ਰਹੀ ਹੈ ਅਤੇ ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਇਨ੍ਹਾਂ ਗੱਲਾਂ ਵੱਲ ਧਿਆਨ ਦੇਵੇ।
- 2000 ਦੇ ਨੋਟ ਬੰਦ, ਲੋਕਾਂ ਅਤੇ ਵਪਾਰੀਆਂ ਨੇ ਫੈਸਲੇ ਦਾ ਕੀਤਾ ਸਵਾਗਤ
- ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਜਪਾ ਦੀ ਰਣਨੀਤੀ ਕੀ ? ਹਰਦੀਪ ਪੁਰੀ ਦੇ ਬਿਆਨ ਨੇ ਕੀਤਾ ਇਸ਼ਾਰਾ, ਖਾਸ ਰਿਪੋਰਟ
- Border Heroine Smuggling: ਕੌਮੀ ਸਰਹੱਦ ਉੱਤੇ ਬੀਐਸਐਫ਼ ਨੇ ਸੁੱਟੇ ਡਰੋਨ, ਕਰੋੜਾਂ ਦੀ ਹੈਰੋਇਨ ਬਰਾਮਦ
ਜਥੇਦਾਰ ਉੱਤੇ ਕੋਈ ਟਿੱਪਣੀ ਨਹੀਂ: ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਜਥੇਦਾਰ ਸਾਬ੍ਹ ਦਾ ਮਸਲਾ ਕੋਈ ਛੋਟਾ ਮਸਲਾ ਨਹੀ ਹੈ । ਉਨ੍ਹਾਂ ਕਿਹਾ ਕਿਸੇ ਗੱਲ ਕਰਕੇ ਕੋਈ ਨਰਾਜ਼ਗੀ ਹੋ ਸਕਦੀ ਹੈ ਉਸ ਨੂੰ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਲੈਕੇ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਡੇ ਲਈ ਸਤਿਕਾਰਯੋਗ ਹਨ ਅਤੇ ਪਿਛਲੇ ਲਮੇ ਸਮੇਂ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਰੁਤਬੇ ਲਈ ਮਹਾਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਚਾਹੇ ਸ਼੍ਰੋਮਣੀ ਕਮੇਟੀ ਹੋਵੇ ਜਾਂ ਸ਼੍ਰੋਮਣੀ ਅਕਾਲੀ ਦਲ, ਸਾਰਿਆਂ ਦੇ ਮਨਾਂ ਵਿੱਚ ਜਥੇਦਾਰ ਦਾ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਜਿਸ ਵੀ ਵਿਆਹ ਵਿੱਚ ਸ਼ਾਮਿਲ ਹੋਏ ਸਨ ਉਹ ਮਸਲੇ ਉੱਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਕੁਝ ਲੋਕ ਇਤਿਹਾਸ ਨੂੰ ਮੁੜ ਕੇ ਲੋਕਾਂ ਵਿੱਚ ਸਿੱਖ ਪ੍ਰਤੀ ਨਫਰਤੀ ਭਾਵਨਾਵਾਂ ਫੈਲਾ ਰਹੇ ਹਨ ਸਾਡੇ ਵੱਲੋਂ ਇਸ ਸਬੰਧੀ ਵੀ ਪੁਲਸ ਨੂੰ ਦਰਖਾਸਤਾਂ ਦਿੱਤੀਆਂ ਹਨ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਜਿਸ ਦੀ ਅਸੀਂ ਨਿੰਦਾ ਕਰਦੇ ਹਾਂ ਤੇ ਨਾਲ ਹੀ ਬੋਲਦੇ ਹੋਏ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਹੋਰ ਗੁਰਦੁਆਰਿਆਂ ਦੀ ਸੁਰੱਖਿਆ ਨੂੰ ਲੈ ਕੇ ਐਸਜੀਪੀਸੀ ਚਿੰਤਤ ਹੈ। ਉਹਨਾਂ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਉੱਤੇ ਕੈਮਰੇ ਲਗਵਾਉਣ ਦੀ ਪਰਵਿਜਨ ਚਲ ਰਹੀ ਹੈ, ਪਰ ਸੰਗਤ ਦੀ ਆਮਦ ਅਤੇ ਉਨ੍ਹਾਂ ਦੀ ਭਾਵਨਾ ਨੂੰ ਦੇਖਦੇ ਹੋਏ ਸਕੈਨਰ ਵੀ ਲਗਾਏ ਜਾ ਸਕਦੇ ਹਨ।