ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਦੁਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਉਹਨਾਂ ਦੇ ਨਾਲ ਖੜੀ ਹੈ।
ਇਹ ਵੀ ਪੜੋ: ਬੈਂਕ ਮੁਲਾਜ਼ਮਾਂ ਦੀ ਹੜਤਾਲ ਨਾਲ ਸੂਬੇ ਦਾ ਵਪਾਰੀ ਹੋਵੇਗਾ ਪ੍ਰਭਾਵਿਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਸ਼ਰਧਾਂਜਲੀ ਦੇਣ ਲਈ ਸ਼ੋਕ ਸਭਾ ਰੱਖੀ ਗਈ ਤੇ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਦੇ ਫੁੱਲ ਭੇਟ ਕੀਤੇ ਗਏ।
ਇਸ ਸਮੇਂ ਅਰਦਾਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਕੋਲਿਆਂਵਾਲੀ ਦੇ ਚਲਾਣੇ ਨੂੰ ਪੰਥਕ ਘਾਟਾ ਦੱਸਿਆ। ਉਨ੍ਹਾਂ ਆਖਿਆ ਕਿ ਜਥੇਦਾਰ ਦਿਆਲ ਸਿੰਘ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸਨ, ਜਿਨ੍ਹਾਂ ਨੇ ਸੰਸਥਾ ਦੀ ਬੇਹਤਰੀ ਲਈ ਕਾਰਜ ਕੀਤੇ।
ਉਹ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੀ ਉੱਚ ਤਾਕਤੀ ਕਾਰਜਕਾਰਨੀ ਕਮੇਟੀ ਵਿੱਚ ਵੀ ਸ਼ਾਮਲ ਰਹੇ ਅਤੇ ਪ੍ਰਬੰਧਕੀ ਸੁਧਾਰਾਂ ਸਬੰਧੀ ਵਡਮੁੱਲੀ ਰਾਏ ਦਿੰਦੇ ਰਹੇ। ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਬਿੱਕਰ ਸਿੰਘ ਚੰਨੂ ਸਾਬਕਾ ਸੀਨੀਅਰ ਮੀਤ ਪ੍ਰਧਾਨ, ਗੁਰਤੇਜ ਸਿੰਘ ਢੱਡੇ ਅਤੇ ਸੁਖਦਰਸ਼ਨ ਸਿੰਘ ਮਰਾੜ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜੋ: ਟਰੇਡ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ