ਅੰਮ੍ਰਿਤਸਰ: ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੁਰਾਣੀ ਅਤੇ ਨਵੀਂ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
ਪੁਰਾਣੀ ਅਤੇ ਨਵੀਂ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਲਾਉਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਅਤੇ ਜਥੇਦਾਰ ਹਰਪ੍ਰੀਤ ਸਿੰਘ ਮੀਡੀਆ ਦੇ ਸਵਾਲ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਪ੍ਰਧਾਨ ਅਤੇ ਜੱਥੇਦਾਰ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਣ। ਇਸ ਤੋਂ ਪਹਿਲਾਂ ਵੀ ਜੱਥੇਦਾਰ ਸਾਹਿਬ ਅਤੇ ਪ੍ਰਧਾਨ ਕੋਲ ਪੱਤਰਕਾਰਾਂ ਦੇ ਸਵਾਲਾਂ ਦਾ ਕੋਈ ਜਾਵਾਬ ਨਹੀਂ ਹੁੰਦਾ ਅਤੇ ਜੱਥੇਦਾਰ ਹਰਪ੍ਰੀਤ ਸਿੰਘ 6 ਜੂਨ ਤੋਂ ਬਾਅਦ ਕਦੇ ਵੀ ਸਿੱਧੇ ਤੌਰ 'ਤੇ ਪੱਤਰਕਾਰ ਨੂੰ ਸਿੱਧੇ ਤੌਰ 'ਤੇ ਮੁਖਾਤਿਬ ਨਹੀਂ ਹੋਏ।
ਇਹ ਵੀ ਪੜ੍ਹੋ:ਪੰਜਾਬ ਪੰਜਾਬੀਅਤ ਤੇ ਕਿਸਾਨ ਇੱਕ ਮੁੱਠੀ ਨੇ ਤੇ ਪੰਜਾਬ ਦੀ ਪਛਾਣ ਕਿਸਾਨਾਂ ਨਾਲ- ਬਨੀ ਖਹਿਰਾ