ETV Bharat / state

ਬੰਦੀ ਸਿੱਖਾਂ ਦੀ ਰਿਹਾਈ ਲਈ SGPC ਦੀ ਕੇਂਦਰ ਨੂੰ ਅਪੀਲ - ਸਿੱਖ ਕੈਦੀਆਂ ਦੀ ਰਿਹਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of the Shiromani Gurdwara Parbandhak Committee) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ (Government of India) ਪਾਸੋਂ ਮੰਗ ਕੀਤੀ ਗਈ।

ਬੰਦੀ ਸਿੱਖਾਂ ਦੀ ਰਿਹਾਈ ਲਈ SGPC ਦੀ ਕੇਂਦਰ ਨੂੰ ਅਪੀਲ

author img

By

Published : Dec 18, 2021, 9:06 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of the Shiromani Gurdwara Parbandhak Committee) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ (Government of India) ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ (Government of India) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ।

ਬੰਦੀ ਸਿੱਖਾਂ ਦੀ ਰਿਹਾਈ ਲਈ SGPC ਦੀ ਕੇਂਦਰ ਨੂੰ ਅਪੀਲ

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ (Government of India) ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿੱਚ ਸੁਪਰੀਮ ਕੋਰਟ (Supreme Court) ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿੱਚ ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ (Government of India) ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ, ਪਰ ਕੇਂਦਰ ਸਰਕਾਰ (Government of India) ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ।

ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜ਼ੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ (President of the Shiromani Gurdwara Parbandhak Committee) ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ (Home Minister) ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਸਮੇਂ ਜੋ ਕਿਤਾਬਚਾ ਰੀਲੀਜ਼ ਕੀਤਾ ਗਿਆ ਸੀ, ਉਸ ਵਿੱਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਉਠਾਇਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਪੁਸਤਕ ਵਿੱਚੋਂ ਕੁਝ ਹਿੱਸੇ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਸ ਪੁਸਤਕ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੂੰ ਦਿੱਤੇ ਜਾਂਦੇ ਪ੍ਰਸ਼ਾਦ ਦੇ ਪੈਕਟਾਂ ਦੇ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ (Government of Pakistan) ਤੋਂ ਮੰਗ ਕੀਤੀ ਕਿ ਅਜਿਹੀ ਕੁਤਾਹੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ:ਸਮਾਣਾ ’ਚ ਵਿਰੋਧੀਆਂ ’ਤੇ ਵਰ੍ਹੇ ਸੁਖਬੀਰ ਬਾਦਲ

ETV Bharat Logo

Copyright © 2025 Ushodaya Enterprises Pvt. Ltd., All Rights Reserved.