ETV Bharat / state

SGPC ਨੂੰ 100 ਸਾਲ ਹੋਣ ਪੂਰੇ 'ਤੇ ਸੇਖੋਂ ਨੇ ਸੰਗਤ ਨੂੰ ਦਿੱਤੀ ਵਧਾਈ - ਸੇਖੋਂ ਨੇ ਸੰਗਤਾਂ ਨੂੰ ਦਿੱਤੀ ਵਧਾਈ

ਸਿੱਖਾਂ ਦੀ ਮਹਾਨ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ 'ਤੇ ਜਨਮੇਜਾ ਸਿੰਘ ਸੇਖੋਂ ਨੇ ਸੰਗਤ ਨੂੰ ਵਧਾਈ ਦਿੱਤੀ।

SGPC ਨੂੰ 100 ਸਾਲ ਹੋਣ ਪੂਰੇ 'ਤੇ ਸੇਖੋਂ ਨੇ ਸੰਗਤਾਂ ਨੂੰ ਦਿੱਤੀ ਵਧਾਈ

author img

By

Published : Nov 17, 2020, 3:45 PM IST

ਅੰਮ੍ਰਿਤਸਰ: ਸਿੱਖਾਂ ਦੀ ਮਹਾਨ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋ ਗਏ ਹਨ, ਜਿਸ ਦੇ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਖੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੰਸਥਾ ਮਹਾਨ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਹੈ।

SGPC ਨੂੰ 100 ਸਾਲ ਹੋਣ ਪੂਰੇ 'ਤੇ ਸੇਖੋਂ ਨੇ ਸੰਗਤਾਂ ਨੂੰ ਦਿੱਤੀ ਵਧਾਈ

ਸੇਖੋਂ ਨੇ ਕਿਹਾ ਕਿ ਸਿੱਖ ਰਾਜ ਦੇ ਜਾਣ ਤੋਂ ਬਾਅਦ ਜਦੋਂ ਮਹੰਤ ਨੇ ਗੁਰਦੁਆਰਿਆਂ 'ਤੇ ਕਾਬਜ਼ ਕਰ ਲਏ ਤਾਂ ਸਿੱਖਾਂ ਦੀਆਂ ਬਹਾਦਰੀਆ ਅਤੇ ਸਿੱਖੀ ਸਿਧਾਤਾਂ ਦੇ ਖ਼ਿਲਾਫ਼ ਕਾਰਵਾਈਆਂ ਕਰਕੇ ਸਿੱਖਾਂ ਵਿੱਚ ਰੋਹ ਆ ਗਿਆ। ਸਿੱਖਾਂ ਨੇ ਅਨੇਕਾਂ ਤਰ੍ਹਾਂ ਦੇ ਮੋਰਚੇ ਲਗਾਏ ਜੈਤੋ ਦਾ ਮੋਰਚਾ, ਚਾਬੀਆਂ ਵਾਲਾ ਮੋਰਚਾ ਅਤੇ ਗੁਰੂ ਕਾ ਬਾਗ ਵਾਲਾ ਮੋਰਚੇ ਲਾਉਣੇ ਪਏ ਅਤੇ ਫਿਰ ਗੁਰਦੁਆਰਾ ਸਾਹਿਬ ਆਜ਼ਾਦ ਕਰਾਏ। ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਹੋਂਦ ਵਿੱਚ ਆਈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿੱਥੇ ਧਾਰਮਿਕ ਖੇਤਰ ਵਿੱਚ ਅਨੇਕਾਂ ਕੰਮ ਕੀਤੇ, ਉਥੇ ਹੀ ਸਿੱਖਿਆ ਦੇ ਖੇਤਰ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾਇਆ ਹੈ, ਇਸ ਗੱਲ 'ਤੇ ਸਾਨੂੰ ਮਾਣ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲ ਪੂਰੇ ਹੋਣ 'ਤੇ ਸੰਗਤਾਂ ਨੂੰ ਵਧਾਈ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.