ETV Bharat / state

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦਾ ਕਤਲ, ਆਰੋਪੀ ਗ੍ਰਿਫਤਾਰ - Sudhir suri news in punjabi

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਕਤਲ (Shiv Sena leader Sudhir Suri shot ) ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੁਰੀ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਸ਼ਿਵ ਸੈਨਾ ਆਗੂਆਂ ਨਾਲ ਧਰਨਾ ਦੇ ਰਹੇ ਸਨ।

Shiv Sena leader Sudhir Suri shot
Shiv Sena leader Sudhir Suri shot
author img

By

Published : Nov 4, 2022, 4:10 PM IST

Updated : Nov 4, 2022, 11:03 PM IST

ਅੰਮ੍ਰਿਤਸਰ: ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ।

Shiv Sena leader Sudhir Suri shot
Shiv Sena leader Sudhir Suri shot

ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।

Shiv Sena leader Sudhir Suri shot

ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨੂੰ ਇਸ ਕਤਲ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਤੋਂ 3.50 ਤੋਂ 4 ਵਿਚਕਾਰ ਫੋਨ ਆਇਆ ਸੀ ਕਿ ਸਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਬੁਲੇਟ ਇੰਜਰੀ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਕੋਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਸੁਧੀਰ ਸੂਰੀ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਏ ਹਨ। ਅਗਲੇਰੀ ਜਾਂਚ ਜਾਰੀ ਹੈ...ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਗੋਲੀ ਚਲਾਉਣ ਵਾਲੇ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਅੰਮ੍ਰਿਤਸਰ ਦੇ ਲੋਕਾਂ ਸ਼ਾਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਜੋ ਦੋਸ਼ੀ ਹਨ ਉਨ੍ਹਾਂ ਉਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ।

Shiv Sena leader Sudhir Suri shot

'32 ਬੋਰ ਦੇ ਲਾਇਸੈਂਸੀ ਪਿਸਤੌਲ ਤੋਂ ਹੋਈ ਫਾਇਰਿੰਗ': ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਅੱਤਵਾਦੀ ਘਟਨਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਕਹਿਣਾ ਠੀਕ ਨਹੀਂ ਹੈ। ਕੀ ਇਸ ਕਤਲ ਪਿੱਛੇ ਕਿਸੇ ਸੰਗਠਨ ਦਾ ਹੱਥ ਹੈ ਜਾਂ ਇਹ ਕੋਈ ਸਾਜ਼ਿਸ਼ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸੰਨੀ ਨੇ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ 5 ਗੋਲੀਆਂ ਚਲਾਈਆਂ। ਸੂਰੀ ਦੇ ਕਿੰਨੀਆਂ ਗੋਲੀਆਂ ਲੱਗੀਆਂ ਇਹ ਅਜੇ ਕਹਿਣਾ ਮੁਸ਼ਕਿਲਾ ਹੈ, ਇਹ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।

Shiv Sena leader Sudhir Suri shot

ਛਾਤੀ 'ਚ ਲੱਗੀ ਸੂਰੀ ਦੇ ਗੋਲੀ: ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਹਮਲੇ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਕੀਤੀ ਫਾਇਰਿੰਗ: ਹਮਲੇ ਤੋਂ ਬਾਅਦ ਇੱਕ ਕਨਫਿਉਂਸਨ ਹੋ ਗਈ ਕੀ ਸੂਰੀ ਨੂੰ ਸਿੱਧੀ ਗੋਲੀ ਮਾਰੀ ਗਈ ਸੀ ਜਾਂ ਉਨ੍ਹਾਂ 'ਤੇ ਨੇੜਲੇ ਇਮਾਰਤ ਦੀ ਛੱਤ ਤੋਂ ਗੋਲੀਬਾਰੀ ਕੀਤੀ ਗਈ ਸੀ। ਹਮਲੇ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਵਾ 'ਚ ਫਾਇਰਿੰਗ ਕੀਤੀ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।

ਹਸਪਤਾਲ ਪਈ ਹੈ ਸੁਧੀਰ ਸੂਰੀ ਦੀ ਮ੍ਰਿਤਕ ਦੇਹ

ਮੰਦਰ ਦੇ ਬਾਹਰ ਸੁੱਟੀਆਂ ਗਈਆਂ ਸਨ ਖੰਡਿਤ ਮੂਰਤੀਆਂ: ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਲੋਕਾਂ ਨੇ ਖੰਡਿਤ ਮੂਰਤੀਆਂ ਰੱਖ ਦਿੱਤੀਆਂ ਸਨ। ਜੋ ਲੋਕਾਂ ਦੇ ਪੈਰਾਂ ਵਿੱਚ ਆ ਰਹੀਆਂ ਸਨ ਅਤੇ ਉਨ੍ਹਾਂ ਦੇ ਕੋਲ ਗੰਦਗੀ ਪਈ ਸੀ। ਇਸ ਨੂੰ ਦੇਖਦੇ ਹੋਏ ਹਿੰਦੂ ਨੇਤਾ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਮਰਥਕ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਹ ਪ੍ਰਦਰਸ਼ਨ ਗੋਪਾਲ ਮੰਦਰ ਮੈਨੇਜਮੈਂਟ ਦੇ ਖਿਲਾਫ ਸੀ।

ਹਿੰਦੂ ਸੰਗਠਨਾਂ ਨੇ ਬੰਦ ਦੀ ਦਿੱਤੀ ਚੇਤਾਵਨੀ: ਹਿੰਦੂ ਸੰਗਠਨਾਂ ਵੱਲੋਂ ਕੱਲ੍ਹ ਅੰਮ੍ਰਿਤਸਰ ਨੂੰ ਬੰਦ ਕਰਨ ਦੀ ਕਾਲ ਦਿੱਤੀ ਗਈ ਹੈ। ਹਿੰਦੂ ਸੰਗਠਨਾਂ ਨੇ ਅੰਮ੍ਰਿਤਸਰ ਦਿੱਲੀ ਅਟਾਰੀ ਵਾਹਗਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਦੂਰ ਦੂਰ ਤਕ ਲੰਮੀਆਂ ਕਤਾਰਾਂ ਲੱਗੀਆਂ। ਹਿੰਦੂ ਆਗੂਆਂ ਨੇ ਕਿਹਾ ਕਿ ਜਿਸ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਸ ਦੀ ਮਨਸਾ ਜਾਣੀ ਜਾਵੇ ਕਿ ਉਸ ਨੇ ਸੁਧੀਰ ਸੁਰੀ ਉਤੇ ਗੋਲੀਆਂ ਕਿਉਂ ਚਲਾਇਆਂ ਹਨ।

Shiv Sena leader Sudhir Suri shot

ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

Shiv Sena leader Sudhir Suri shot

2016 ਵਿੱਚ ਖਾਲਿਸਤਾਨੀਆਂ ਨੂੰ ਦਿੱਤੀਆਂ ਸਨ ਧਮਕੀਆਂ: ਸੁਧੀਰ ਸੂਰੀ ਨੇ 2016 ਵਿੱਚ ਅੰਮ੍ਰਿਤਸਰ ਵਿੱਚ ਆਪਣੇ ਇੱਕ ਭਾਸ਼ਣ ਵਿੱਚ ਖਾਲਿਸਤਾਨੀਆਂ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਸੀ। ਉਨ੍ਹਾਂ ਨੇ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਹ ਕਿਸੇ ਹਿੰਦੂ ਨੂੰ ਮਾਰਦਾ ਹੈ ਤਾਂ ਉਹ ਉਨ੍ਹਾਂ ਵਿੱਚੋਂ 10 ਨੂੰ ਮਾਰ ਗਿਰਾਉਣਗੇ। ਉਦੋਂ ਤੋਂ ਉਹ ਲਗਾਤਾਰ ਵਿਵਾਦਾਂ 'ਚ ਘਿਰੇ ਰਹੇ। ਜੇਕਰ ਸਿੱਖ ਬੰਦ ਦਾ ਸੱਦਾ ਦਿੰਦੇ ਤਾਂ ਉਹ ਇਸ ਦਾ ਵਿਰੋਧ ਕਰਨ ਲੱਗ ਪੈਂਦੇ।

2016 ਤੋਂ ਬਾਅਦ ਮਿਲਣ ਲੱਗੀਆਂ ਸੀ ਧਮਕੀਆਂ: ਸੁਧੀਰ ਸੂਰੀ ਨੇ ਹਮੇਸ਼ਾ ਪਾਕਿਸਤਾਨ ਅਤੇ ISI ਖਿਲਾਫ ਬਿਆਨਬਾਜ਼ੀ ਕੀਤੀ। ਹਾਲਾਂਕਿ 2016 ਤੋਂ ਬਾਅਦ ਉਨ੍ਹਾਂ ਨੇ ਖਾਲਿਸਤਾਨ ਅਤੇ ਸਿੱਖਾਂ ਖਿਲਾਫ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਪੰਜਾਬ ਸਰਕਾਰ ਨੇ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।

ਸਿੱਖ ਬੀਬੀਆਂ ਬਾਰੇ ਬੋਲੇ ​​ਸੀ ਇਤਰਾਜ਼ਯੋਗ ਸ਼ਬਦ: ਸੁਧੀਰ ਸੂਰੀ ਦਾ ਸਭ ਤੋਂ ਵਿਵਾਦਿਤ ਬਿਆਨ 2019 ਵਿੱਚ ਸਾਹਮਣੇ ਆਇਆ ਸੀ। ਉਸ ਨੇ ਸਿੱਖ ਔਰਤਾਂ ਬਾਰੇ ਅਪਮਾਨਜਨਕ ਅਤੇ ਸ਼ਰਮਨਾਕ ਸ਼ਬਦ ਬੋਲੇ ​​ਸਨ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਖਾਲਿਸਤਾਨੀ ਸਮਰਥਕਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

  • Punjab | Sudhir Suri was shot outside Gopal Mandir, Amritsar during some agitation. He sustained bullet injuries & was rushed to hospital and died. Accused arrest, his weapons recovered: Amritsar CP on Shiv Sena leader Sudhir Suri being shot at in Amritsar https://t.co/7ceG1C9QKo pic.twitter.com/qLB4nG0ld9

    — ANI (@ANI) November 4, 2022 " class="align-text-top noRightClick twitterSection" data=" ">

ਅਦਾਲਤ ਵਿੱਚ ਚੱਲ ਰਹੇ ਸਨ 6 ਕੇਸ: ਸੂਰੀ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਰੀਬ 6 ਕੇਸ ਦਰਜ ਹਨ। ਜਿਸ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਸੁਧੀਰ ਸੂਰੀ ਨੂੰ ਪੁਲਿਸ ਨੇ ਕਈ ਵਾਰ ਗ੍ਰਿਫ਼ਤਾਰ ਵੀ ਕੀਤਾ ਸੀ। 2020 ਵਿੱਚ ਸੁਧੀਰ ਸੂਰੀ ਨੂੰ ਪੁਲਿਸ ਨੇ ਇੰਦੌਰ ਤੋਂ ਫੜਿਆ ਸੀ। ਸੂਰੀ ਵਿਰੁੱਧ ਇਹ ਸਾਰੇ ਕੇਸ ਅਦਾਲਤ ਵਿੱਚ ਚੱਲ ਰਹੇ ਸਨ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਟਵੀਟ

  • ਅੰਮ੍ਰਿਤਸਰ ਵਿਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਬੇਹਦ ਮੰਦਭਾਗੀ ਘਟਨਾ।

    ਇਹ ਘਟਨਾ ਪੰਜਾਬ ਦੇ ਲਾਅ ਐਂਡ ਆਰਡਰ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ।#Punjab

    — Ashwani Sharma (@AshwaniSBJP) November 4, 2022 " class="align-text-top noRightClick twitterSection" data=" ">

ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਟਵੀਟ ਨੂੰ ਅਸ਼ਵਨੀ ਸ਼ਰਮਾ ਨੇ ਬਹੁਤ ਹੀ ਦੁਖਦਾਈ ਘਟਨਾ ਕਰਾਰ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ

  • Strongly condemn brutal murder of Shiv Sena leader Sudhir Suri in Amritsar today. I appeal everyone to maintain peace & harmony & fight enemies of Punjab together.

    While it reflects poorly on law and order situation in Punjab, I hope culprits are given exemplary punishment.

    — Capt.Amarinder Singh (@capt_amarinder) November 4, 2022 " class="align-text-top noRightClick twitterSection" data=" ">

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰਸ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਬੇਰਹਿਮੀ ਨਾਲ ਕਤਲ ਦੀ ਸਖ਼ਤ ਨਿਖੇਧੀ। ਮੈਂ ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਪੰਜਾਬ ਦੇ ਦੁਸ਼ਮਣਾਂ ਨਾਲ ਮਿਲ ਕੇ ਲੜਨ ਦੀ ਅਪੀਲ ਕਰਦਾ ਹਾਂ। ਹਾਲਾਂਕਿ ਇਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਨੂੰ ਦਰਸਾਉਂਦਾ ਹੈ, ਮੈਨੂੰ ਉਮੀਦ ਹੈ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

ਅੰਮ੍ਰਿਤਸਰ ਪਹੁੰਚੇ ਡੀਜੀਪੀ ਗੌਰਵ ਯਾਦਵ:

Shiv Sena leader Sudhir Suri shot

ਇਹ ਵੀ ਪੜ੍ਹੋ:- ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਹੋਈ ਪੇਸ਼ੀ

Last Updated : Nov 4, 2022, 11:03 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.