ਅੰਮ੍ਰਿਤਸਰ : ਅਜਨਾਲਾ ਦੇ ਪਿੰਡ ਚਮਿਆਰੀ 'ਚ ਕਾਂਗਰਸ ਪਾਰਟੀ ਨੂੰ ਮਿਲਿਆ ਭਾਰੀ ਬਲ ਮਿਲਿਆ ਜਦੋਂ ਟਕਸਾਲੀ ਅਕਾਲੀ ਰਿਹਾ ਦਲੀਪ ਸਿੰਘ ਸ਼ਾਹ ਦਾ ਪਰਿਵਾਰ ਅਕਾਲੀ ਦਲ ਨੂੰ ਛੱਡ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ। ਜਿਨ੍ਹਾਂ ਨੂੰ ਹਲਕਾ ਅਜਨਾਲਾ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸਿਰਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ ਜੋ ਕਿ ਸ਼ਾਹ ਪਰਿਵਾਰ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸ਼ਾਹ ਪਹਿਵਾਰ ਦੇ ਨੌਜਵਾਨ ਆਗੂ ਪ੍ਰਭਦੀਪ ਸਿੰਘ ਰਿੱਕੀ ਨੇ ਕਿਹਾ ਕਿ 2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਕਾਂਗਰਸ ਦੀ ਸਰਕਾਰ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ਤੇ ਕਂਗਰਸ ਦੀ ਮਜ਼ਬੂਤੀ ਲਈ ਇਨ ਰਾਤ ਮਿਹਨਤ ਕਰਨਗੇ।
ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਬੇਟੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਉਹ ਬਹੁਤ ਬਹੁਤ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਅੱਜ ਜੋ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਕੀਤਾ ਜਵੇਂਗਾ।