ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਦਾ ਜਿੱਥੇ ਕਿ ਆਪ ਆਗੂ ਚਰਨਦੀਪ ਸਿੰਘ ਬੱਬਾ ਵੱਲੋਂ ਪੁਰਾਣੀ ਰੰਜਿਸ਼ ਦੇ ਤਹਿਤ ਗੋਲੀਆਂ ਚਲਾਈਆਂ ਗਈਆਂ ਜਿਸ 'ਚ ਕਿ ਦੋ ਨੌਜਵਾਨ ਜ਼ਖ਼ਮੀ ਹੋਏ ਜਿਨ੍ਹਾਂ ਵਿੱਚੋਂ 1 ਨੌਜਵਾਨ ਦੀ ਮੌਤ ਵੀ ਹੋ ਗਈ। ਇਸ ਬਾਰੇ ਗੱਲਬਾਤ ਕਰਦਿਆਂ ਚਸ਼ਮਦੀਦ ਨੇ ਦੱਸਿਆ ਕਿ ਚਰਨਦੀਪ ਸਿੰਘ ਬੱਬਾ ਜੋ ਕਿ ਰਾਜਨੀਤਿਕ ਨਾਲ ਸੰਬੰਧ ਰੱਖਦਾ ਹੈ ਅਤੇ ਪਹਿਲਾਂ ਕਾਂਗਰਸ ਵਿੱਚ ਸੀ ਅਤੇ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਚੁੱਕਾ ਹੈ।
ਉਸ ਵੱਲੋਂ ਆਪਣੀ ਰਾਜਨੀਤਿਕ ਸ਼ਹਿ ਦੇ ਨਾਲ ਅਕਸਰ ਹੀ ਅਤੇ ਗੁੰਡਾਗਰਦੀ ਕੀਤੀ ਜਾਂਦੀ ਹੈ ਅਤੇ ਉਹ ਪੁਰਾਣੀ ਰੰਜਿਸ਼ ਦੇ ਤਹਿਤ ਜ਼ਮੀਨ ਦੇ ਕਬਜ਼ੇ ਦੀ ਨੀਅਤ ਨਾਲ ਸ਼ਰ੍ਹੇਆਮ ਗੋਲੀਆਂ ਚਲਾਈਆਂ ਗਈਆਂ। ਜਿਸ 'ਚ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ। 2 ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਜਿਸ ਦਾ ਨਾਮ ਗੁਰਪ੍ਰਤਾਪ ਸਿੰਘ ਰਾਜਾ ਦੀ ਮੌਤ ਹੋ ਮੌਤ ਹੋ ਗਈ ਹੈ। ਜਦੋਂ ਚਰਨਦੀਪ ਸਿੰਘ ਬਾਬੇ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ ਤਾਂ ਪੁਲਿਸ ਮੌਕੇ 'ਤੇ ਮੌਜੂਦ ਸੀ ਪਰ ਹਮਲਾਵਾਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਸੀ।
ਦੂਜੇ ਪਾਸੇ ਇਸ ਸੰਬੰਧੀ ਆਈਪੀਐਸ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਣ 'ਤੇ ਉਹ ਮੌਕੇ ਪਹੁੰਚੇ ਮਾਮਲੇ ਦੀ ਜਾਂਚ ਚਲ ਰਹੀ ਹੈ। ਪੁਲਿਸ ਅਧਿਕਾਰੀ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਗੋਲੀ ਲੱਗਣ ਨਾਲ ਇਕ ਨੌਜਵਾਨ ਜਿਸ ਦਾ ਨਾਮ ਗੁਰਪ੍ਰਤਾਪ ਸਿੰਘ ਰਾਜਾ ਹੈ ਉਸਦੀ ਮੌਤ ਹੋ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਮੂਸੇਵਾਲਾ ਕਤਲਕਾਂਡ ਮਾਮਲੇ ’ਚ ਕੇਕੜਾ ਸਣੇ 4 ਦਾ ਮਿਲਿਆ ਪੁਲਿਸ ਰਿਮਾਂਡ