ਅੰਮ੍ਰਿਤਸਰ : ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵਲੋਂ ਭਰਵਾਏ ਫਾਰਮ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗਵਰਨਰ ਨੂੰ ਮਿਲਣ ਪਹੁੰਚਿਆ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਇਹ ਫੈਸਲਾ ਲਿਆ ਗਿਆ। ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸੰਬਧੀ ਸੰਗਤਾਂ ਵੱਲੋਂ ਭਰਵਾਏ ਪ੍ਰਫ਼ਾਰਮੇ ਲੈ ਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਅਹੁਦੇਦਾਰਾਂ ਨੇ ਪੰਜਾਬ ਦੇ ਗਵਰਨਰ ਨੂੰ ਮਿਲਣ ਜਾਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕੀਤੀ ਅਤੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਚੜ੍ਹਦੀਕਲਾ ਮੰਗੀ ਗਈ।(Shromani Committee delegation will meet the governor)
ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਵੀ ਯਤਨ: ਇਸ ਮੌਕੇ ਬੰਦੀ ਸਿੰਘਾ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੈਟ ਹਰਜਿੰਦਰ ਸਿੰਘ ਧਾਮੀ, ਨੇ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਲੈਣ ਲਈ ਵੀ ਯਤਨ ਆਰੰਭੇ ਗਏ ਹਨ ਤੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਗ੍ਰਹਿ ਮੰਤਰਾਲੇ ਕੋਲ ਭੇਜਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ।
- ਪਰਾਲੀ ਸਾੜਨ ਨੂੰ ਲੈਕੇ ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
- Bicycle rally against drugs: ਨਸ਼ਿਆਂ ਵਿਰੁੱਧ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਲੁਧਿਆਣਾ ਤੋਂ ਆਗਾਜ਼,ਸੀਐੱਮ ਮਾਨ ਹਰੀ ਝੰਡੀ ਦੇਕੇ ਕਰਨਗੇ ਰਵਾਨਾ
- Earthquake in Uttarakhand: ਉੱਤਰਾਖੰਡ ਦੇ ਜ਼ਿਲ੍ਹਾ ਉੱਤਰਕਾਸ਼ੀ 'ਚ ਭੂਚਾਲ ਦੇ ਝਟਕੇ,ਬੀਤੇ 7 ਮਹੀਨਿਆਂ 'ਚ 13ਵੀਂ ਵਾਰ ਲੱਗੇ ਭੂਝਾਲ ਦੇ ਝਟਕੇ, ਵੱਡੇ ਭੂਚਾਲ ਦਾ ਟ੍ਰੇਲਰ
ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ 'ਚ ਮੁਲਾਕਾਤ: ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵੀ ਜੇਲ੍ਹ ਵਿੱਚ ਮੁਲਾਕਾਤ ਕਰੇਗਾ। ਇਸ ਲਈ ਪੰਜਾਬ ਦੇ ਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖ ਕੇ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਸਮੂਹ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਵੀ ਜਲਦ ਸੱਦੀ ਜਾਵੇਗੀ। ਉਨ੍ਹਾਂ ਦਿੱਲੀ ਕਮੇਟੀ ਤੇ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਤੇ ਇੱਕਜੁਟਤਾ ਦਿਖਾਉਣ ਤੇ ਇਸ ਲਈ ਕੁਝ ਵੀ ਕਹਿਣ ਤੋਂ ਪਹਿਲਾਂ ਮਾਮਲੇ ਦੀ ਗੰਭੀਰਤਾ ਨੂੰ ਜ਼ਰੂਰ ਵਿਚਾਰਿਆ ਜਾਵੇ।
26 ਲੱਖ ਫਾਰਮ ਇਕੱਠੇ ਕੀਤੇ ਗਏ: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਤਹਿਤ 26 ਲੱਖ ਫਾਰਮ ਇਕੱਠੇ ਕੀਤੇ ਗਏ ਸਨ। ਜਿਸ ਨੂੰ ਅੱਜ ਅਰਦਾਸ ਕਰਕੇ ਗਵਰਨਰ ਪੰਜਾਬ ਨੂੰ ਦੇਣ ਲਈ ਚੰਡੀਗੜ੍ਹ ਰਵਾਨਾ ਹੋਏ। ਇਹ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਇਆ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਣੇ ਹੋਰ ਵੀ ਕਈ ਪ੍ਰਬੰਧਕ ਅਤੇ ਅਹੁਦੇਦਾਰ ਸ਼ਾਮਿਲ ਹੋਏ।