ETV Bharat / state

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤਾ ਆਦੇਸ਼

ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਦਿੱਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। (Release of Bhai Balwant Singh Rajoana)

Shromani Gurdwara Management Committee has been ordered to speed up the release of Bhai Balwant Singh Rajoana
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤਾ ਆਦੇਸ਼
author img

By ETV Bharat Punjabi Team

Published : Nov 9, 2023, 4:36 PM IST

ਅੰਮ੍ਰਿਤਸਰ: ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲਗਾਤਰ ਹੀਲੇ ਕੀਤੇ ਜਾ ਰਹੇ ਹਨ। ਉਥੇ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈਕੇ ਵੀ ਯਤਨ ਤੇਜ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਦਰਅਸਲ ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼: ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ। ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਅਜਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰੀਕ੍ਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰੀਕਿਰਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦੇਸ਼ ਅਜਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ : ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇੰਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ।ਸਿੰਘ ਸਾਹਿਬ ਜੀ ਨੇ ਕਿਹਾ ਕਿ ਦੇਸ਼ ਦੀ ਅਜਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਅਤੇ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ, ਇਸੇ ਵਿਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ।

(PRESS NOTE)

ETV Bharat Logo

Copyright © 2024 Ushodaya Enterprises Pvt. Ltd., All Rights Reserved.