ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਗੋਲਡਨ ਗੇਟ ’ਤੇ ਪਹੁੰਚੇ ਕੇ ਉਨ੍ਹਾਂ ਦਾ ਇੰਤਜਾਰ ਕਰ ਰਹੇ ਹਨ। ਬੇਸ਼ਕ ਭਾਰੀ ਮੀਂਹ ਪੈ ਰਿਹਾ ਹੈ ਪਰ ਸਿੱਧੂ ਸਮਰਥਕਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਸਿੱਧੂ ਸਮਰਥਕਾਂ ਦਾ ਕਹਿਣਾ ਹੈ ਕਿ ਢੋਲ ਵਜਾ ਕੇ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਕੌਂਸਲਰ ਮਿੱਠੂ ਮਦਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਮਾਨਦਾਰ ਨੇਤਾ ਹਨ ਅਤੇ ਉਨ੍ਹਾਂ ਦੇ ਪੰਜਾਬ ਪ੍ਰਧਾਨ ਬਣਨ ਨਾਲ ਲੋਕਾਂ ਚ ਇੰਨੀ ਖੁਸ਼ੀ ਹੈ ਕਿ ਲੋਕ ਭਾਰੀ ਮੀਂਹ ਚ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਇੱਥੇ ਪਹੁੰਚ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਲੋਕ ਚਾਹੁੰਣਗੇ ਤਾਂ 2022 ਚ ਨਵਜੋਤ ਸਿੰਘ ਸਿੱਧੂ ਹੀ ਪੰਜਾਬ ਦੇ ਮੁੱਖ ਮੰਤਰੀ ਹੋਣਗੇ।