ਅੰਮ੍ਰਿਤਸਰ: ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਕੱਚੇ ਅਧਿਆਪਕ ਸਰਕਾਰੀ ਪਾਣੀ ਵਾਲੀਆਂ ਟੈਂਕੀਆ ‘ਤੇ ਚੜ੍ਹੇ ਹੋਏ ਹਨ। ਤਾਂ ਉੱਥੇ ਹੀ ਦੂਜੇ ਪਾਸੇ ਪਨਬਸ (PUNBUS) ਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਅਤੇ ਕਾਂਰਗਸ ਦੇ ਮੰਤਰੀਆਂ (Ministers) ਤੇ ਵਿਧਾਇਕਾਂ (MLAs) ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਅੱਜ ਪਨਬਸ (PUNBUS) ਤੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਵੱਲੋਂ ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਵੇਰਕਾ (DR.RAJKUMAR VERAK) ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ। ਭਾਰੀ ਮੀਂਹ ਦੇ ਬਾਵਜ਼ੂਦ ਵੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਡਾ. ਰਾਜਕੁਮਾਰ ਵੇਰਕਾ(DR.RAJKUMAR VERAK) ਦੇ ਘਰ ਬਾਹਰ ਖੜ੍ਹੇ ਹੋ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ।
ਇਸ ਮੌਕੇ ਮੀਡੀਆ (MEADIA) ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਅਸੀਂ ਪੰਜਾਬ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਆ ਰਹੇ ਹਾਂ, ਪਰ ਸਰਕਾਰ ਵੱਲੋਂ ਸਾਡੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਇਸ ਕਰਕੇ ਅੱਜ ਪੰਜਾਬ ਭਰ ਵਿੱਚ ਕਾਂਗਰਸੀ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ।
ਇਸ ਮੌਕੇ ਇਨ੍ਹਾਂ ਮੁਲਾਜਮਾਂ ਦਾ ਇੱਕ ਵਫ਼ਦ ਡਾ. ਰਾਜਕੁਮਾਰ ਵੇਰਕਾ (DR.RAJKUMAR VERAK) ਨੂੰ ਉਨ੍ਹਾਂ ਦੀ ਕੋਠੀ ਵਿੱਚ ਜਾਕੇ ਮਿਲਿਆ ਅਤੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾ. ਰਾਜਕੁਮਾਰ ਵੇਰਕਾ (DR.RAJKUMAR VERAK) ਆਪ ਉਠ ਕੇ ਪ੍ਰਦਰਸ਼ਨਕਾਰੀਆਂ ਦੇ ਨਾਲ ਆ ਕੇ ਬੈਠ ਗਏ।
ਡਾ. ਰਾਜਕੁਮਾਰ ਵੇਰਕਾ(DR.RAJKUMAR VERAK) ਨੇ ਇਨ੍ਹਾਂ ਮੁਲਾਜਮਾਂ ਨੂੰ ਭਰੋਸਾ ਦਿੱਤਾ ਗਿਆ ਹੈ, ਉਹ ਆਪ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh ) ਨੂੰ ਇਨ੍ਹਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਨੇ ਕਿਹਾ, ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ 16 ਤਰੀਕ ਨੂੰ ਨੈਸ਼ਨਲ ਹਾਈਵੇ (National Highway) ਪੱਕੇ ਤੌਰ ‘ਤੇ ਜਮ ਕਰਨਗੇ
ਇਹ ਵੀ ਪੜ੍ਹੋ:ਅੱਜ ਹਰਿਆਣਾ 'ਚ ਕਿਸਾਨ ਮਹਾਸੰਮੇਲਨ, ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ ਹੋਣਗੇ ਸ਼ਾਮਿਲ