ਅੰਮ੍ਰਿਤਸਰ : ਪੰਜਾਬ (Government of Punjab) ਦੀ ਚਰਨਜੀਤ ਸਿੰਘ ਚੰਨੀ ਸਰਕਾਰ (Charanjit Singh Channi) ਜਿੱਥੇ ਇੱਕ ਪਾਸੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਗੱਲ (Talk of making contract employees permanent) ਕਹਿ ਰਹੀ ਹੈ ਤਾਂ ਦੂਸਰੇ ਪਾਸੇ ਹਰ ਇੱਕ ਵਰਗ ਦਾ ਵਿਅਕਤੀ ਸੜਕਾਂ 'ਤੇ ਪ੍ਰਦਰਸ਼ਨ ਕਰ ਰਿਹਾ ਹੈ। ਉਥੇ ਹੀ ਬੀਤੇ ਕੁਝ ਦਿਨਾਂ ਤੋਂ ਕਈ ਕੱਚੇ ਮੁਲਾਜ਼ਮ ਸੜਕਾਂ 'ਤੇ ਉਤਰੇ ਹੋਏ ਹਨ ਅਤੇ ਬੀਤੇ ਕੁਝ ਦਿਨ ਪਹਿਲਾਂ ਵੀ ਪੰਜਾਬ ਦੇ ਉਪ ਮੁੱਖ ਮੰਤਰੀ (Punjab Deputy Chief Minister ) ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਕਈ ਕੱਚੇ ਮੁਲਾਜ਼ਮਾਂ ਵੱਲੋਂ ਸਵਾਲ ਪੁੱਛੇ ਗਏ ਸਨ।
ਜਿਸ ਤੋਂ ਬਾਅਦ ਇੱਕ ਵਾਰ ਫਿਰ ਅੱਜ ਅੰਮ੍ਰਿਤਸਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Deputy Chief Minister Om Prakash Soni) ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਭੰਡਾਰੀ ਪੁਲ ਨੂੰ ਪੱਕੇ ਤੌਰ 'ਤੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਏ.ਐੱਨ.ਐੱਮ ਮਹਿਲਾ ਕਰਮਚਾਰੀਆਂ (ANM women employees) ਵਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸਵੇਰੇ ਤੋਂ ਹੀ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕੀਤਾ ਗਿਆ।
ਇਹ ਵੀ ਪੜ੍ਹੋ : DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫ਼ਾ
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਏ.ਐਨ.ਐਮ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ 36000 ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗੱਲ ਕਹਿ ਰਹੀ ਹੈ ਪਰ ਇਹ ਲੱਗਦਾ ਹੈ ਕਿ ਕੇਵਲ ਸੜਕਾਂ ਉੱਤੇ ਲੱਗੇ ਪੋਸਟਰਾਂ ਵਿੱਚ ਹੀ 36000 ਮੁਲਾਜ਼ਮ ਪੱਕੇ ਕੀਤੇ ਗਏ ਹਨ। ਜੇਕਰ ਮੁਲਾਜ਼ਮ ਪੱਕੇ ਹੁੰਦੇ ਤਾਂ ਅਸੀਂ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਨਹੀਂ ਕਰਦੇ।
ਉਨ੍ਹਾਂ ਕਿਹਾ ਕਿ ਚੰਡੀਗੜ ਵਿੱਚ ਵੀ ਕੱਲ੍ਹ ਉਨ੍ਹਾਂ ਦੀ ਕਮੇਟੀ ਵਲੋਂ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਨਾਲ ਬੈਠਕ ਕੀਤੀ ਗਈ ਸੀ। ਜਿਸ ਵਿੱਚ ਸਰਕਾਰ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਅਜੇ ਪੱਕਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਹਿਣਾ ਕਿ ਦੁਬਾਰਾ ਨਵੀਂ ਭਰਤੀ ਖੋਲੀ ਜਾਵੇਗੀ ਉਸਦੇ ਤਹਿਤ ਨਵੀਂ ਭਰਤੀ ਵਿੱਚ ਨਵੇਂ ਕਰਮਚਾਰੀਆਂ ਨੂੰ ਮੌਕਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦੇ ਜੀਵਨ ਅਤੇ ਸਿਆਸੀ ਸਫ਼ਰ 'ਤੇ ਮਾਰੋ ਝਾਤ
ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਏ.ਐਨ.ਐਮ ਮੁਲਾਜ਼ਮਾਂ ਵਲੋਂ ਆਪਣੇ ਹੱਕਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕੱਚੇ ਮੁਲਾਜ਼ਮ ਕਹਿਣਗੇ ਉਦੋਂ ਤੱਕ ਕਿਸਾਨ ਯੂਨੀਅਨ ਸੰਘਰਸ਼ 'ਚ ਇਨ੍ਹਾਂ ਦਾ ਸਾਥ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਲੈਕੇ ਉਚ ਅਧਿਕਾਰੀਆਂ ਤੱਕ ਪਹੁੰਚਾ ਦਿੱਤੀਆਂ ਹਨ, ਜਿਸ ਸਬੰਧੀ ਅਧਿਕਾਰੀਆਂ ਵਲੋਂ ਹੀ ਫੈਸਲਾ ਲਿਆ ਜਾਣਾ ਹੈ।
ਇਹ ਵੀ ਪੜ੍ਹੋ : ਮਨਜਿੰਦਰ ਸਿੰਘ ਸਿਰਸਾ BJP 'ਚ ਸ਼ਾਮਿਲ