ਅੰਮ੍ਰਿਤਸਰ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ (Pakistan) ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ (Gurdwara Sri Dehra Sahib Lahore) ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਕਿਉਂਕਿ ਪਾਕਿਸਤਾਨ ਸਰਕਾਰ ਨੇ ਕੋਰੋਨਾ ਨੂੰ ਦੇਖਦੇ ਹੋਏ ਸਿੱਖਾਂ ਦੇ ਪਾਕਿਸਤਾਨ ਆਉਣ ਵਾਲੇ ਜਥੇ ‘ਤੇ ਰੋਕ ਲਗਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ, ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ। ਇਨ੍ਹਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਜਥੇ ‘ਤੇ ਰੋਕ ਲਗਾਉਣ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ। ਉਧਰ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਤੋਂ ਸਿੱਖ ਸ਼ਰਧਾਲੂ ਨਜ਼ਾਰ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ:ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ 4 ਮੁਲਾਜ਼ਮ ਕੀਤੇ ਬਰਖ਼ਾਸਤ