ETV Bharat / state

550ਵਾਂ ਪ੍ਰਕਾਸ਼ ਪੁਰਬ: ਜੈਕਾਰਿਆਂ ਦੀ ਗੂੰਜ ਨਾਲ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਹੋਇਆ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ ਵਿੱਚ ਹਾਜ਼ਰੀ ਭਰਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋ ਚੁੱਕਿਆ ਹੈ।

ਫ਼ੋਟੋ
author img

By

Published : Jul 30, 2019, 10:55 AM IST

ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਸਜਾਣੇ ਜਾਣ ਵਾਲੇ ਨਗਰ ਕੀਰਤਨ ਵਿੱਚ ਸਾਮਿਲ ਹੋਣ ਲਈ 508 ਸਿੱਖ ਸ਼ਰਧਾਲੂਆਂ ਦਾ ਜੱਥਾ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਰਵਾਨਾ ਹੋ ਗਿਆ ਹੈ।

ਵੀਡੀਓ

ਇਹ ਵੀ ਪੜ੍ਹੋ: ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ ਤਿੰਨ ਤਲਾਕ ਬਿੱਲ, ਭਾਜਪਾ ਨੇ ਸੰਸਦ 'ਚ ਲਾਇਆ ਵ੍ਹਿਪ

ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ 22 ਸੂਬਿਆਂ 'ਚੋਂ ਹੁੰਦਾ ਹੋਇਆ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੁਲਤਾਨਪੁਰ ਲੋਧੀ ਪਹੁੰਚੇਗਾ। ਇਸ ਬਾਰੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ ਤੇ ਜਿਸ ਦੇ ਚਲਦਿਆਂ ਉਹ ਪਾਕਿਸਤਾਨ 'ਚ ਸਥਿਤ ਹੋਰ ਵੀ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਰ ਸਿੱਖ ਰੋਜ਼ਾਨਾ ਇਹ ਅਰਦਾਸ ਕਰਦਾ ਸੀ ਕਿ ਜਿਨ੍ਹਾਂ ਗੁਰਦੁਆਰਿਆਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰੇ ਬਖਸ਼ੋ ਉਹ ਅੱਜ ਪੂਰੀ ਹੋ ਗਈ ਹੈ।

ਉੱਥੇ ਹੀ ਐੱਸਜੀਪੀਸੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਕਈ ਪ੍ਰੋਗਰਾਮ ਉਲੀਕੇ ਗਏ ਹਨ ਤੇ ਜਿਸ ਤਹਿਤ ਇਹ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਦੀ ਧਰਤੀ ਤੋਂ ਸਜਾਇਆ ਜਾ ਰਿਹਾ ਹੈ। ਜਦੋਂ ਇਹ ਨਗਰ ਕੀਰਤਨ ਅਟਾਰੀ ਸਰਹੱਦ 'ਤੇ ਪੁੱਜੇਗਾ, ਉੱਥੇ ਵੀ ਸੰਗਤਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Intro:ਅਮ੍ਰਿਤਸਰ

ਬਲਜਿੰਦਰ ਬੋਬੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇਕ ਜੱਥਾ ਪਾਕਿਸਤਾਨ ਰਵਾਨਾ ਹੋਇਆ। ਇਸ ਜੱਥੇ ਵਿੱਚ 508 ਸ਼ਰਧਾਲੂ ਸ਼ਾਮਿਲ ਹਨ ਜਿਹੜੇ ਕਿ ਵੀਰਵਾਰ ਨੂੰ ਨਨਕਾਣਾ ਸਾਹਿਬ ਤੋਂ ਕੱਢੇ ਜਾ ਰਹੇ ਅੰਤਰ ਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਾਮਿਲ ਹੋਣਗੇ।

Body:ਇਹ ਅੰਤਰ ਰਾਸ਼ਟਰੀ ਨਗਰ ਕੀਰਤਨ ਭਾਰਤ ਦੇ 22 ਰਾਜਾ ਵਿਚੋਂ ਹੁੰਦਾ ਹੋਇਆ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੁਲਤਾਨਪੁਰ ਲੋਧੀ ਪਹੁੰੱਚੇਗਾ ।

ਐਸ ਜੀ ਪੀ ਸੀ ਨੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ ਇਸ ਵਾਸਤੇ ਖਾਸ ਇੰਤੇਜਾਮ ਕੀਤੇ ਗਏ ਹਨ।

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣਨਗੇਂ। ਪਾਕਿਸਤਾਨ ਗਏ ਜੱਥੇ ਦੇ ਮੈਬਰ ਪਾਕਿਸਤਾਨ ਸਤਿਥ ਹੋਰ ਵੀ ਸਿੱਖ ਗੁਰੂਧਾਮਾ ਦੇ ਦਰਸ਼ਨ ਕਰਨਗੇ ਤੇ ਫਿਰ ਵੀਰਵਾਰ ਨੂੰ ਨਾਨਕਣਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਭਾਰਤ ਵਾਪਿਸ ਪਰਤਣਗੇ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਹਰ ਸਿੱਖ ਇਹੀ ਅਰਦਾਸ ਕਰਦਾ ਸੀ ਕਿ ਉਹਨਾਂ ਨੂੰ ਉਹ ਗੁਰਦਵਾਰੇ ਜਿੰਨ੍ਹਾ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ ਦੇ ਖੁਲ੍ਹੇ ਦਰਸ਼ਨ ਦੀਦਾਰ ਦੀ ਦਾਤ ਬਖਸ਼ੋ ਉਹ ਅੱਜ ਪੂਰੀ ਹੋ ਗਈ ਹੈ।

Bite......ਬਲਵਿੰਦਰ ਸਿੰਘ ਜੌੜਾ ਸਕੱਤਰ ਐਸ ਜੀ ਪੀ ਸੀ

Bite..... ਸੂਰਤ ਸਿੰਘ ਸ਼ਰਧਾਲੂ Conclusion:ਇਹ ਜੱਥਾ ਇਕ ਅਗਸਤ ਨੂੰ ਅੰਤਰ ਰਾਸ਼ਟਰੀ ਨਗਰ ਕੀਰਤਨ ਨਾਲ ਵਾਪਿਸ ਭਾਰਤ ਪਰਤੇਗਾ ।
ETV Bharat Logo

Copyright © 2024 Ushodaya Enterprises Pvt. Ltd., All Rights Reserved.