ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਇੱਕ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੱਢਿਆ ਗਿਆ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਬੇਨਤੀ ਕੀਤੀ ਗਈ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ, ਕਿ ਜੂਨ 1984 ਵਿੱਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ।
ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ। ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਭੇਜੀ ਗਈ, ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।
ਇਹ ਵੀ ਪੜ੍ਹੋ:-ਬਿਜਲੀ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਮੁੜ ਟਵੀਟ ਬੰਬ