ਅੰਮ੍ਰਿਤਸਰ: ਹਿੰਦੂ ਧਾਰਮਿਕ ਆਗੂ ਸੁਧੀਰ ਸੂਰੀ ਦੇ ਘਰ ਦੇ ਬਾਹਰ ਇਜ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਧਰਨਾ ਲਾਇਆ ਗਿਆ ਹੈ। ਇਨ੍ਹਾਂ ਲੋਕਾਂ ਦੀ ਮੰਗ ਹੈ, ਕਿ ਪੁਲਿਸ ਸੁਧੀਰ ਸੂਰੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਸੁਧੀਰ ਸੂਰੀ ‘ਤੇ ਸਿੱਖ ਧਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ ਅਪਸ਼ਬਦ ਬੋਲਣ ਦੇ ਇਲਜ਼ਾਮ ਲਾਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਸੁਧੀਰ ਸੂਰੀ ਜਾਣ-ਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹਚਾ ਰਿਹਾ ਹੈ।
ਇਸ ਮੌਕੇ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਵੱਲੋਂ ਪੁਲਿਸ ਕਮਿਸ਼ਨਰ ਨੂੰ ਹਦਾਇਤ ਦਿਤੀ ਗਈ ਹੈ, ਕਿ ਉਹ ਸੁਧੀਰ ਸੂਰੀ ‘ਤੇ ਜਲਦੀ ਬਣਦੀ ਕਾਨੂੰਨੀ ਕਾਰਵਾਈ ਕਰਨ। ਉਨ੍ਹਾਂ ਨੇ ਕਿਹਾ, ਕਿ ਜਦੋਂ ਤੱਕ ਪੁਲਿਸ ਨੂੰ ਸੁਧੀਰ ਸੂਰੀ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਉਧਰ ਇਸ ਮਾਮਲੇ ‘ਤੇ ਪੁਲਿਸ ਦੇ ਆਲਾ ਅਧਿਕਾਰੀਆਂ ਦਾ ਕਹਿਣਾ ਹੈ, ਕਿ ਸੁਧੀਰ ਸੂਰੀ ਵੱਲੋਂ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਦੇ ਸੰਬਧੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ, ਤੇ ਜਲਦ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ:ਇੱਕ ਹੋਰ ਭਾਜਪਾ ਵਰਕਰ ਚੜਿਆ ਕਿਸਾਨਾਂ ਦੇ ਧੱਕੇ, ਪਾੜੇ ਕੱਪੜੇ