ETV Bharat / state

Sikh organizations: ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਉਦੇ ਸਿੰਘ ਖ਼ਿਲਾਫ਼ ਜਥੇਦਾਰ ਕੋਲ ਸ਼ਿਕਾਇਤ - Action against the so called saint

ਅੰਮ੍ਰਿਤਸਰ ਵਿੱਚ ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਉਦੇ ਸਿੰਘ ਦੇ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਹੈ। ਜਥੇਬੰਦੀ ਆਗੂ ਦਵਿੰਦਰ ਸਿੰਘ ਮੁਕੇਰੀਆਂ ਨੇ ਕਿਹਾ ਕਿ ਠਾਕੁਰ ਉਦੇ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਰਾਬਰ ਗੱਦਾ ਲਗਾ ਕੇ ਬੈਠਦਾ ਹੈ ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਦਰੇ ਗਏ ਨੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ 15 ਦਿਨ ਅੰਦਰ ਅਖੌਤੀ ਸੰਤ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਖੁੱਦ ਐਕਸ਼ਨ ਕਰਨਗੇ।

Sikh organizations protested against Thakur Ude Singh in Amritsar
Sikh organizations: ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਉਦੇ ਸਿੰਘ ਖ਼ਿਲਾਫ਼ ਸਿੱਖ ਜਥੇਬੰਦੀਆਂ 'ਚ ਗੁੱਸਾ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ
author img

By

Published : Feb 9, 2023, 2:12 PM IST

Sikh organizations: ਨਾਮਧਾਰੀ ਸੰਪਰਦਾ ਦੇ ਆਗੂ ਠਾਕੁਰ ਉਦੇ ਸਿੰਘ ਖ਼ਿਲਾਫ਼ ਸਿੱਖ ਜਥੇਬੰਦੀਆਂ 'ਚ ਗੁੱਸਾ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ: ਸਿੱਖ ਆਗੂ ਦਵਿੰਦਰ ਸਿੰਘ ਮੁਕੇਰੀਆਂ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਇਕ ਮੰਗ ਪੱਤਰ ਲੈ ਕੇ ਪਹੁੰਚੇ ਇਹ ਜਾਣਕਾਰੀ ਦਿੰਦੇ ਹੋਏ ਦਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਚਿਰ ਤੋਂ ਵਾਇਰਲ ਹੋ ਰਹੀ ਹੈ। ਜਿਸ ਵਿਚ ਠਾਕੁਰ ਉਦੇ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰ ਦੀ ਗੱਦੀ ਲਗਾ ਕੇ ਬੈਠੇ ਹਨ ਅਤੇ ਜਿਸ ਦੀ ਸ਼ਿਕਾਇਤ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਉਹਨਾਂ ਵੱਲੋਂ ਕੀਤੀ ਜਾ ਚੁੱਕੀ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਵੀ ਐਕਸ਼ਨ ਨਹੀਂ ਲਿਆ ਗਿਆ।

ਸੰਗਤਾਂ ਨਾਮਧਾਰੀ ਡੇਰੇ ਵੱਲ ਨੂੰ ਕੂਚ ਕਰਨਗੀਆਂ: ਉਨ੍ਹਾਂ ਕਿਹਾ ਕਿ ਅੱਜ ਅਸੀਂ ਫੇਰ ਮੁੜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਆਏ ਹਾਂ ਜੇਕਰ ਹੁਣ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਮਧਾਰੀ ਸੰਪਰਦਾ ਦੇ ਮੁਖੀ ਦੇ ਉੱਤੇ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਅੱਜ ਤੋਂ 15 ਦਿਨ ਬਾਅਦ ਜਥੇ ਦੇ ਰੂਪ ਵਿੱਚ ਸਿੱਖ ਸੰਗਤਾਂ ਨਾਮਧਾਰੀ ਡੇਰੇ ਵੱਲ ਨੂੰ ਕੂਚ ਕਰਨਗੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਡੇਰੇ ਤੋਂ ਲੈਕੇ ਆਉਣਗੀਆਂ। ਇਸ ਦੇ ਨਾਲ ਹੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਰਿਆਣਾ ਵਿੱਚ ਗੁਰਦੁਆਰਾ ਸਾਹਿਬ ਅੰਦਰ ਮੂਰਤੀਆਂ ਦੀ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਉਸ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ 15 ਦਿਨਾਂ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਇਸ ਦਾ ਫੈਸਲਾ ਕਰਨਗੀਆਂ।

ਇਹ ਵੀ ਪੜ੍ਹੋ: Qaumi Insaaf Morcha: ਪੁਲਿਸ ਨਾਲ ਹੋਈ ਝੜਪ ਮਗਰੋਂ ਮੁੜ ਰਾਜਧਾਨੀ ਵੱਲ ਕੂਚ ਕਰੇਗਾ ਇਨਸਾਫ਼ ਮੋਰਚਾ !

ਸੰਗਤ ਨੂੰ ਪਹੁੰਚੀ ਠੇਸ: ਸਿੱਖ ਆਗੂ ਦਵਿੰਦਰ ਸਿੰਘ ਮੁਕੇਰੀਆਂ ਨੇ ਕਿਹਾ ਕਿ ਇਸ ਤਾਜ਼ੀ ਘਟਨਾ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਦਰੇ ਗਏ ਨੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਜਾਣਬੁੱਝ ਕੇ ਬਾਰ ਬਾਰ ਇਹੋ ਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਨੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹੋ ਜਿਹੇ ਪਾਖੰਡੀਆਂ ਖ਼ਿਲਾਫ਼ ਪੁਲਿਸ ਨੂੰ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਇਨ੍ਹਾਂ ਨੂੰ ਜੇਲ੍ਹਾਂ ਅੰਦਰ ਸੁੱਟਣਾ ਚਾਹੀਦਾ ਹੈ। ਉਨ੍ਹਾਂ ਇਸ ਸਮੇਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਐਕਸ਼ਨ ਨਾ ਹੋਇਆ ਤਾਂ ਉਹ ਖੁੱਦ ਐਕਸ਼ਨ ਕਰਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.