ETV Bharat / state

ਬੇਅਦਬੀ ਮਾਮਲੇ 'ਚ ਇਨਸਾਫ਼ ਲਈ ਸਿੱਖ ਜਥੇਬੰਦੀਆਂ ਨੇ ਘੇਰਿਆ ਅੰਮ੍ਰਿਤਸਰ ਦਿਹਾਤੀ SSP ਦਫ਼ਤਰ

ਅੰਮ੍ਰਿਤਸਰ ਦੇ ਗਰਵਾਲੀ ਪਿੰਡ ਵਿਖੇ ਇਕ ਵਿਅਕਤੀ ਵੱਲੋਂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਉਤੇ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਦਿਹਾਤੀ ਐਸਐਸਪੀ ਦੇ ਦਫਤਰ ਦਾ ਘਿਰਾਓ ਕੀਤਾ ਗਿਆ।

Sikh organizations surrounded the Amritsar rural SSP office for justice in the blasphemy case
ਬੇਅਦਬੀ ਮਾਮਲੇ 'ਚ ਇਨਸਾਫ਼ ਲਈ ਸਿੱਖ ਜਥੇਬੰਦੀਆਂ ਨੇ ਘੇਰਿਆ ਅੰਮ੍ਰਿਤਸਰ ਦਿਹਾਤੀ SSP ਦਫ਼ਤਰ
author img

By

Published : May 4, 2023, 5:29 PM IST

ਬੇਅਦਬੀ ਮਾਮਲੇ 'ਚ ਇਨਸਾਫ਼ ਲਈ ਸਿੱਖ ਜਥੇਬੰਦੀਆਂ ਨੇ ਘੇਰਿਆ ਅੰਮ੍ਰਿਤਸਰ ਦਿਹਾਤੀ SSP ਦਫ਼ਤਰ

ਅੰਮ੍ਰਿਤਸਰ : ਸੂਬੇ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਹੋਏ ਨਜ਼ਰ ਆ ਰਹੇ ਹਨ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਵਿੱਚ ਬੇਅਦਬੀ ਦੀ ਘਟਨਾ ਸੁਣਨ ਨੂੰ ਮਿਲਦੀ ਹੈ, ਜਿਸ ਨਾਲ ਨਾਨਕ ਨਾਮ ਲੇਵਾ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਗਰਵਾਲ਼ੀ ਪਿੰਡ ਦਾ, ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਘਰ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ, ਜਦੋਂ ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਆਪਣੇ ਸਾਥੀ ਸਿੰਘਾਂ ਦੇ ਨਾਲ ਇਥੇ ਪਹੁੰਚ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਜ਼ਦੀਕ ਗੁਰਦੁਆਰਾ ਸਾਹਿਬ ਵਿੱਚ ਪੁੰਹਚਾਏ।

ਇਸ ਮਗਰੋਂ ਉਸ ਵਿਅਕਤੀ ਤੇ ਕਾਰਵਾਈ ਦੇ ਲਈ ਚਾਟੀਵਿੰਡ ਥਾਣਾ ਪੁਲਿਸ ਨੂੰ ਦਰਖਾਸਤ ਦਿੱਤੀ ਅਤੇ ਕਰੀਬ ਚਾਰ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਵੱਲੋਂ ਮੁਲਜ਼ਮਾਂ ਉਤੇ ਕਿਸੇ ਵੀ ਤਰੀਕੇ ਦੀ ਕੋਈ ਕਾਰਵਾਈ ਨਾ ਕੀਤੀ ਗਈ। ਮਜਬੂਰਨ ਫਿਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਇਕੱਠ ਕਰ ਕੇ ਅੰਮ੍ਰਿਤਸਰ ਦਿਹਾਤੀ ਐਸਐਸਪੀ ਨੂੰ ਮਿਲਣ ਪਹੁੰਚੀਆਂ। ਇਸ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਦੋ ਦਿਨਾਂ ਦੇ ਅੰਦਰ ਮੁਲਜ਼ਮ ਬਾਜ਼ ਸਿੰਘ ਖ਼ਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।

ਕਿਰਾਏ ਦੀ ਕੋਠੀ ਉਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤਾ ਗੁਰੂ ਸਾਹਿਬ ਦਾ ਪ੍ਰਕਾਸ਼ : ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਆਗੂ ਭਾਈ ਤਰਲੋਚਨ ਸਿੰਘ ਤੇ ਭਾਈ ਬਲਬੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਬਾਜ਼ ਸਿੰਘ ਗਰਵਾਲੀ ਵਿਖੇ ਇਕ ਕਿਰਾਏ ਦੀ ਕੋਠੀ ਵਿੱਚ ਰਹਿੰਦਾ ਸੀ। ਇਸੇ ਕੋਠੀ ਉਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸ ਨੇ ਗੁਰੂ ਸਾਹਿਬ ਦਾ ਇਥੇ ਪ੍ਰਕਾਸ਼ ਕੀਤਾ ਤੇ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਗੁਟਕਾ ਸਾਹਿਬ ਦੀ ਵੀ ਬੇਅਦਬੀ ਕੀਤੀ ਹੈ। ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਹਾਲੇ ਤਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਕੋਈ ਕਾਰਵਾਈ ਨਹੀਂ ਹੋਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ।

ਇਹ ਵੀ ਪੜ੍ਹੋ : Prakash Singh Badal: ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਪਹੁੰਚੇ ਵੱਡੇ ਆਗੂ, ਕਿਹਾ- ਉਨ੍ਹਾਂ ਵਰਗਾ ਬਣਨਾ ਸੰਭਵ ਨਹੀਂ

ਉਨ੍ਹਾਂ ਕਿਹਾ ਕਿ ਜੇਕਰ ਅੱਜ ਵੀ ਪੁਲਿਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਮਜਬੂਰਨ ਉਹ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਇਕੱਠ ਬੁਲਾ ਕੇ ਅੰਮ੍ਰਿਤਸਰ ਦਿਹਾਤੀ ਐਸਐਸਪੀ ਦਫਤਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.