ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕੀਤੀ ਗਈ ਸੀ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਈ। ਇਸ ਦੇ ਚੱਲਦੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲਗਾਤਾਰ ਹੀ ਜ਼ੋਰ ਫੜਦਾ ਹੋਇਆ ਦਿਖਾਈ ਦੇ ਰਿਹਾ ਹੈ। ਲਗਾਤਾਰ ਹੀ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਮਾਰਚ ਕੱਢੇ ਜਾ ਰਹੇ ਹਨ। ਪੰਜਾਬ ਦੇ ਗਵਰਨਰ ਤੱਕ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ।
ਇਸ ਦੇ ਚੱਲਦੇ ਹੀ ਹਵਾਰਾ ਕਮੇਟੀ ਜਥੇਬੰਦੀ ਵੱਲੋਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘ ਜਿੰਨ੍ਹਾਂ ਨੂੰ ਕਿ ਅਜੇ ਤੱਕ ਸਰਕਾਰ ਰਿਹਾਅ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਚੱਲਦੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ ਅਨੁਸਾਰ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਅਰਦਾਸ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਵਿਦੇਸ਼ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ 117 ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਅੰਮ੍ਰਿਤਸਰ ਪੱਛਮੀ ਹਲਕੇ ਦੇ ਵਿਧਾਇਕ ਨਾਲ ਗੱਲ ਹੋ ਚੁੱਕੀ ਹੈ ਅਤੇ ਇਸ ਤੋਂ ਬਾਅਦ ਉਹ ਲਗਾਤਾਰ ਹੀ ਹੁਣ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਜਾ ਕੇ 117 ਵਿਧਾਇਕਾਂ ਨੂੰ ਮੰਗ ਪੱਤਰ ਦੇਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨਗੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ਐਨਕਾਊਂਟਰ ਚ ਮਾਰੇ ਗਏ ਗੈਂਗਸਟਰ ਮਨੂੰ ਕੁੱਸਾ ਦਾ ਕੀਤਾ ਗਿਆ ਸਸਕਾਰ