ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਜੱਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਵਾਪਸ ਪਰਤ ਆਇਆ ਹੈ। ਭਾਰਤ ਵਾਪਸ ਪਰਤੇ ਜੱਥੇ ਨੇ ਖੁਸ਼ੀ ਜ਼ਾਹਿਰ ਕਰਦੇ ਆਖਿਆ ਕਿ ਉਹ ਬਹੁਤ ਭਾਗਾਂ ਵਾਲੇ ਨੇ ਜੋ ਉਨ੍ਹਾਂ ਨੂੰ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਇਸ ਦੇ ਨਾਲ ਹੀ ਸ਼ਰਧਾਲੂਆਂ ਵੱਲੋਂ ਸਰਕਾਰਾਂ ਦਾ ਵੀ ਧੰਨਵਾਦ ਕੀਤਾ ਗਿਆ ਜੋ ਉਨ੍ਹਾਂ ਨੂੰ ਗੁਰੂਘਰਾਂ ਦੇ ਦਰਸ਼ਨ ਕਰਨ ਦੀ ਆਗਿਆ ਦਿੱਤੀ।
ਦੱਸ ਦਈਏ ਕਿ 25 ਨਵੰਬਰ ਨੂੰ ਇਹ ਜਥਾ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ। ਇਸ ਜੱਥੇ 'ਚ 896 ਸ਼ਰਧਾਲੂਆਂ ਸਨ ਜੋ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਗਏ ਸੀ। ਉੱਥੇ ਹੀ ਦੇਸ਼ ਭਰ ਵਿੱਚੋਂ 2447 ਸ਼ਰਧਾਲੂ ਅਟਾਰੀ ਬਾਗਾ ਸਰਹੱਦ ਰਾਹੀਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸਨ ।
- SGPC Delegation Meet Rajoana: ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਬਵਾਲ ! ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਫ਼ਦ ਨੂੰ ਮਿਲਣ ਤੋਂ ਰੋਕਿਆ
- ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ
- ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ
ਹਰਿਆਣਾ ਤੋਂ ਵੀ ਗਏ ਸਨ ਸ਼ਰਧਾਲੂ: ਇਸੇ ਹੀ ਜੱਥੇ 'ਚ ਹਰਿਆਣਾ ਦੇ ਕੁਰੂਸ਼ੇਤਰ ਤੋਂ ਹੀ ਸੰਗਤ ਦਰਸ਼ਨ ਕਰਨ ਗਈ ਸੀ। ਉੱਥੇ ਹੀ ਕੁਰੂਸ਼ੇਤਸਰ ਦੇ ਰਹਿਣ ਵਾਲੇ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਸੀ। ਇਸ ਬਜ਼ੁਰਗ ਤੋਂ ਬਿਨਾਂ 3 ਹੋਰ ਸ਼ਰਧਾਲੂਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿੰਨਾਂ 'ਚ ਇੱਕ ਔਰਤ ਵੀ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਭਾਰਤ ਵਾਪਸੀ ਸਮੇਂ ਬੱਸ 'ਚ ਬੈਠਣ ਤੋਂ ਬਾਅਦ ਔਰਤ ਦੀ ਮੌਤ ਹੋਈ ਹੈ। ਇਸ ਮੌਕੇ ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਕਾਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰ ਸਕਣ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੰਮ੍ਰਿਤ ਸੰਚਾਰ ਲਈ ਪੰਜ ਪਿਆਰਿਆਂ ਦਾ ਜੋ ਇੱਕ ਵਫਦ ਗਿਆ ਸੀ। ਉਨ੍ਹਾਂ ਵੱਲੋਂ 117 ਦੇ ਕਰੀਬ ਸ਼ਰਧਾਲੂਆਂ ਨੂੰ ਉੱਥੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।