ETV Bharat / state

"ਸਿੱਖ ਕੌਮ ਨੂੰ ਨਹੀਂ ਮਿਲਿਆ ਅਜੇ ਤੱਕ ਇਨਸਾਫ, ਫਿਰ ਚਾਹੇ ਬੇਅਦਬੀ ਮਾਮਲਾ ਹੋਵੇ ਜਾਂ ..." - ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਵੱਲੋਂ ਅੱਜ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੁੱਚੇ ਪੰਜਾਬੀਆਂ ਦੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।

Sikh Preacher Manjit Singh Bhoma
Sikh Preacher Manjit Singh Bhoma
author img

By

Published : Nov 14, 2022, 12:33 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਆਗੂ ਭਾਈ ਮਨਜੀਤ ਸਿੰਘ ਭੋਮਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਵੱਲੋਂ ਅਰਦਾਸ ਕੀਤੀ ਗਈ ਕਿ ਪੰਜਾਬੀ ਭਾਈਚਾਰਾ ਚੜ੍ਹਦੀ ਕਲਾ ਵਿੱਚ ਰਹੇ ਤੇ ਇਸ ਸ਼ੁੱਭ ਦਿਹਾੜੇ ਉੱਤੇ ਉਨ੍ਹਾਂ ਸਿੱਖ ਕੌਮ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਅਤੇ ਸਮੁੱਚੇ ਦੇਸ਼ਾਂ ਦੀ ਸਰਕਾਰਾਂ ਨੂੰ ਇਹ ਬੇਨਤੀ ਕਰਦਾ ਹਾਂ ਕਿ ਜਿਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜਕਾਲ ਵਿਚ ਪ੍ਰਸ਼ਾਸਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਵਿਚ ਕਿਸੇ ਨੂੰ ਵੀ ਅੱਜ ਤੱਕ ਫਾਂਸੀ ਦੀ ਸਜ਼ਾ ਨਹੀਂ ਸੁਣਾਈ ਗਈ।

ਉਨ੍ਹਾਂ ਕਿਹਾ ਕਿ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਨਸਾਫ ਦਾ ਰਾਜ ਦੇਣਾ ਚਾਹੀਦਾ ਜਿਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਵਿੱਚ ਕਾਲ ਪੈ ਗਿਆ ਸੀ ਜਿਸਨੇ ਆਪਣੇ ਮੋਢੇ 'ਤੇ ਚੁੱਕ ਕੇ ਕਣਕ ਦੀਆਂ ਬੋਰੀਆਂ ਗ਼ਰੀਬਾਂ ਦੇ ਘਰ ਖ਼ੁਦ ਪਹੁੰਚਾਈਆਂ। ਉਨ੍ਹਾਂ ਕਿਹਾ ਕਿ ਹਾਕਮਾਂ ਨੂੰ ਵੀ ਇਨ੍ਹਾਂ ਗੱਲਾਂ ਤੋਂ ਸਬਕ ਲੈਣਾ ਚਾਹੀਦਾ ਹੈ, ਪਰ ਸਾਡੇ ਹਾਕਮ ਗ਼ਰੀਬਾਂ ਦੇ ਮੂੰਹਾਂ ਵਿੱਚੋਂ ਰੋਟੀਆਂ ਖੋਹ ਕੇ ਉਨ੍ਹਾਂ ਦੀਆਂ ਹਰਕਤਾਂ ਖੋਹ ਕੇ ਉਨ੍ਹਾਂ ਜੇਬ੍ਹ ਵਿੱਚੋਂ ਲੁੱਟ ਖਸੁੱਟ ਕਰਕੇ ਆਪਣੀਆਂ ਜੇਬਾਂ ਅਤੇ ਆਪਣੇ ਫਾਰਮ ਉਸ ਵੱਡੇ ਕਰ ਰਹੇ ਹਨ ਇਹ ਲੋਕਾਂ ਨਾਲ ਬੇਇਨਸਾਫ਼ੀ ਕਰ ਰਹੇ ਹਨ।

"ਸਿੱਖਾਂ ਨੂੰ ਮਿਲ ਰਿਹੈ ਇਨਸਾਫ਼": ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸਿੱਖਾਂ ਨਾਲ ਅੱਜ ਵੀ ਧੱਕਾ ਹੋ ਰਿਹਾ ਹੈ, ਚਾਹੇ ਦਰਿਆਈ ਪਾਣੀਆਂ ਦਾ ਮਸਲਾ ਹੋਵੇ ਚਾਹੇ ਪੰਜਾਬੀ ਬੋਲਦੇ ਇਲਾਕਿਆਂ ਦਾ ਮਸਲਾ ਹੋਵੇ। ਉਨ੍ਹਾਂ ਕਿਹਾ ਬਾਦਲਾਂ ਦੇ ਰਾਜ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਥਾਂ ਥਾਂ 'ਤੇ ਬੇਅਦਬੀਆਂ ਹੋਈਆਂ ਹਨ। 328 ਸਰੂਪ ਮਹਾਰਾਜ ਦੇ ਗੁੰਮ ਹੋ ਚੁੱਕੇ ਹਨ। ਉਨ੍ਹਾਂ ਦਾ ਅਜੇ ਤੱਕ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਇਨਸਾਫ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1978 ਇਹਦੇ ਵਿੱਚ ਜ਼ਬਰਦਸਤੀ ਸਿੱਖਾਂ ਦੇ ਮੱਕੇ ਅੰਮ੍ਰਿਤਸਰ ਵਿਖੇ ਨਿਰੰਕਾਰੀਆਂ ਵੱਲੋਂ ਆਣ ਕੇ ਸਿੱਖਾਂ ਨੂੰ ਚੈਲੰਜ ਕਰਕੇ ਅੰਮ੍ਰਿਤਸਰ ਦੀ ਧਰਤੀ 'ਤੇ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ ਗਿਆ, 13 ਦੇ ਕਰੀਬ ਸਿੰਘ ਸ਼ਹੀਦ ਕੀਤੇ ਗਏ 80 ਦੇ ਕਰੀਬ ਸਿੰਘ ਜ਼ਖ਼ਮੀ ਵੀ ਹੋਏ। ਉਨ੍ਹਾਂ ਕਿਹਾ ਕਿ ਬਾਦਲ ਦੇ ਰਾਜ ਵਿਚ ਇਹ ਬੇਅਦਬੀਆਂ ਹੋਈਆਂ ਹਨ, ਪਰ ਨਾ ਤਾਂ ਉਨ੍ਹਾਂ ਕਿਸੇ ਨੂੰ ਗ੍ਰਿਫਤਾਰ ਕੀਤਾ ਅਤੇ ਨਾ ਕਿਸੇ ਨੂੰ ਅੱਜ ਤੱਕ ਇਨਸਾਫ ਦਿੱਤਾ ਹੈ।

ਮੌਜੂਦਾ ਸੂਬਾ ਸਰਕਾਰ ਨੂੰ ਕੀਤੀ ਅਪੀਲ: ਭੋਮਾ ਨੇ ਕਿਹਾ ਕਿ ਹੁਣ ਦੀਆਂ ਸਰਕਾਰਾਂ ਸਿੱਖਾਂ ਨੂੰ ਇਨਸਾਫ਼ ਦੇਣ ਚਾਹੇ ਉਹ ਦਰਿਆਈ ਪਾਣੀਆਂ ਦਾ ਮਾਮਲਾ ਹੈ। ਭਾਵੇਂ ਉਹ ਬੇਅਦਬੀਆਂ ਦਾ ਹੈ, ਪਰ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਹੈ, ਭਾਵੇਂ ਪੰਜਾਬੀ ਬੋਲਦੇ ਇਲਾਕਿਆਂ ਦਾ ਮਸਲਾ ਹੈ, 328 ਸਰੂਪਾਂ ਦਾ ਮਸਲਾ ਹੈ, ਜਿੰਨਾ ਚਿਰ ਤੱਕ ਤੁਸੀਂ ਸਿੱਖਾਂ ਨੂੰ ਇਨਸਾਫ਼ ਨਹੀਂ ਦਿੰਦੇ। ਫਿਰ ਕੀ ਹੋਵੇਗਾ ਇਹ ਤੁਸੀਂ ਇਹ ਅੰਦਾਜ਼ਾ ਲਗਾ ਸਕਦੇ ਹੋ।

ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਨੂੰ ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਦੋਸ਼ੀਆਂ ਨੂੰ ਛੱਡ ਸਕਦੀ ਹੈ ਤੇ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਕੀਤੀ ਜਾ ਰਹੀ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਤਾਮਿਲਨਾਡੂ ਦੀ ਸਰਕਾਰ ਨੇ ਰਾਜੀਵ ਗਾਂਧੀ ਦੇ ਦੋਸ਼ੀਆਂ ਨੂੰ ਮਤਾ ਪਾਸ ਕਰਕੇ ਸਜ਼ਾ ਮਾਫ ਕਰ ਸਕਦੀ ਹੈ ਤੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਰਿਹਾਅ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਵੀ ਚਾਹੀਦਾ ਹੈ ਕਿ ਕੇਂਦਰ ਸਰਕਾਰ ਅੱਗੇ ਅਪੀਲ ਕਰਕੇ ਇਨ੍ਹਾਂ ਰਿਹਾਅ ਕਰਵਾਏ ਅਸੀਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਦਾ ਬੀੜਾ ਚੁੱਕਿਆ ਹੋਇਆ ਹੈ ਉਹ ਅਸੀਂ ਬਾਖ਼ੂਬੀ ਗੁਰੂ ਰਾਮਦਾਸ ਜੀ ਦੀ ਅਪਾਰ ਕ੍ਰਿਪਾ ਨਾਲ ਨਿਭਾ ਰਹੇ ਹਾਂ।

ਇਹ ਵੀ ਪੜ੍ਹੋ: ਨਸ਼ਾ ਵੇਚੇ ਜਾਣ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਉੱਤੇ ਚੁੱਕੇ ਇਹ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.