ETV Bharat / state

ਮੀਰੀ ਪੀਰੀ ਦੇ ਮਾਲਿਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼ਰਧਾਲੂ ਹੋ ਰਹੇ ਨਤਮਸਤਕ - ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ

ਸਿੱਖ ਸੰਗਤਾਂ(Sikh Sangats) ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ।

ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

author img

By

Published : Jun 2, 2021, 1:57 PM IST

ਅੰਮ੍ਰਿਤਸਰ: ਸਿੱਖ ਧਰਮ ਦੇ ਛੇਵੀ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਅਤੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ

ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ। ਨਾਲ ਹੀ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਭਗਤ ਵੀ ਬਣਾਇਆ ਹੈ ਅਤੇ ਸੁਰਮਾ ਵੀ ਬਣਾਇਆ ਹੈ।

ਵੱਡੀ ਗਿਣਤੀ ’ਚ ਸ਼ਰਧਾਲੂ ਹੋ ਰਹੇ ਨਤਮਸਤਕ

ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਚ ਸ਼ਰਧਾਲੂ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਕਾਬਿਲੇਗੌਰ ਹੈ ਕਿ ਕੋਰੋਨਾ ਦੇ ਚੱਲਦੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜੋ: Punjab Cabinet: ਰਾਕੇਸ਼ ਪਾਂਡੇ ਤੇ ਫਤਹਿਜੰਗ ਬਾਜਵਾ ਦੇ ਪੁੱਤਰ ਨੂੰ ਨੌਕਰੀ ਦੇਣ ਤੋਂ ਪਹਿਲਾਂ ਫਸੇ ਕੈਪਟਨ !

ETV Bharat Logo

Copyright © 2025 Ushodaya Enterprises Pvt. Ltd., All Rights Reserved.