ETV Bharat / state

ਸਿੱਖ ਸੰਗਤਾਂ 27 ਨਵੰਬਰ ਨੂੰ ਸਰੂਪਾਂ ਦਾ ਹਿਸਾਬ ਲੈਣ ਲਈ ਅੰਮ੍ਰਿਤਸਰ ਇਕੱਠੀਆਂ ਹੋਣ: ਮੁੱਛਲ - organizations gathered at Amritsar

ਪੰਥਕ ਮੋਰਚਾ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਆਪਣੇ ਸਾਥੀਆਂ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਜਿਥੇ ਗਾਇਬ ਕੀਤੇ, ਉੱਥੇ ਹੀ ਹੋਰ ਪੁਰਾਤਨ ਕੀਮਤੀ ਵਸਤੂਆਂ ਅਤੇ ਇਤਿਹਾਸਕ ਦਸਤਾਵੇਜ਼ ਵੀ ਗਾਇਬ ਕਰ ਦਿੱਤੇ ਹਨ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਿਸਾਬ ਲੈਣ ਲਈ ਸਿੱਖ ਕੌਮ ਨੂੰ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਚਾਹੀਦਾ ਹੈ।

Sikh Sangats to gather in Amritsar on November 27 for Saroops Muchhal
ਸਿੱਖ ਸੰਗਤਾਂ 27 ਨਵੰਬਰ ਨੂੰ ਸਰੂਪਾਂ ਦਾ ਹਿਸਾਬ ਲੈਣ ਲਈ ਅੰਮ੍ਰਿਤਸਰ ਇਕੱਠੀਆਂ ਹੋਣ: ਮੁੱਛਲ
author img

By

Published : Nov 23, 2020, 5:03 PM IST

ਅੰਮ੍ਰਿਤਸਰ: ਪੰਥਕ ਮੋਰਚਾ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਆਪਣੇ ਸਾਥੀਆਂ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਜਿਥੇ ਗਾਇਬ ਕੀਤੇ, ਉੱਥੇ ਹੀ ਹੋਰ ਪੁਰਾਤਨ ਕੀਮਤੀ ਵਸਤੂਆਂ ਅਤੇ ਇਤਿਹਾਸਕ ਦਸਤਾਵੇਜ਼ ਵੀ ਗਾਇਬ ਕਰ ਦਿੱਤੇ ਹਨ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਿਸਾਬ ਲੈਣ ਲਈ ਸਿੱਖ ਕੌਮ ਨੂੰ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਦੀ ਚੋਣ ਹੋ ਰਹੀ ਹੈ, ਜਿਸ ਵਿੱਚ ਸਾਰੀ ਸਿੱਖ ਕੌਮ ਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪਹਿਲੇ ਪ੍ਰਧਾਨ ਤੇ ਕਮੇਟੀ ਤੋਂ ਸਰੂਪਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਜੇਕਰ ਹੁਣ ਹਿਸਾਬ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਫੇਰ ਮਸੰਦਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ "ਬੋਲੇ ਸੋ ਨਿਹਾਲ ਅਤੇ "ਰਾਜ ਕਰੇਗਾ, ਖਾਲਸਾ" ਨਾਅਰੇ ਉੱਪਰ ਪਾਬੰਦੀ ਲਾ ਦਿੱਤੀ ਜਾਵੇਗੀ।

ਸਿੱਖ ਸੰਗਤਾਂ 27 ਨਵੰਬਰ ਨੂੰ ਸਰੂਪਾਂ ਦਾ ਹਿਸਾਬ ਲੈਣ ਲਈ ਅੰਮ੍ਰਿਤਸਰ ਇਕੱਠੀਆਂ ਹੋਣ: ਮੁੱਛਲ
ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 400 ਸਰੂਪ ਸਕੱਤਰ ਦਲਮੇਘ ਸਿੰਘ ਅਤੇ ਸਕੱਤਰ ਰੂਪ ਸਿੰਘ ਵੱਲੋਂ ਕੈਨੇਡਾ ਦਿੱਤੇ ਗਏ, ਜਿਸ ਦਾ ਹਿਸਾਬ ਕਿਤਾਬ ਨਹੀਂ ਦਿੱਤਾ ਗਿਆ। ਇਨ੍ਹਾਂ ਨੂੰ ਸਜ਼ਾ ਦੇਣ ਦੀ ਥਾਂ ਤਨਖਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਉਹ ਦੋਸ਼ੀਆਂ ਨੂੰ ਮੁਸ਼ਕਾਂ ਬੰਨ੍ਹ ਕੇ ਦਰਬਾਰ ਸਾਹਿਬ ਦੇ ਆਸ ਪਾਸ ਘੁੰਮਾਉਣਗੇ,ਪਰ ਜਥੇਦਾਰ ਜੀ ਚੁੁੱਪ ਵੱਟ ਗਏ।

ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਵੀ ਲਿਹਾਜ਼ ਨਹੀਂ ਕਰਨਗੇ ਕਿਉਂਕਿ ਸਰੂਪਾਂ ਬਾਰੇ ਪ੍ਰਸ਼ਾਸਨ ਦੀ ਨਾਲਾਇਕੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਸਮੂਹ ਸੰਸਥਾਵਾਂ ਅੰਮ੍ਰਿਤਸਰ ਵਿਖੇ ਇਕੱਠੀਆਂ ਹੋ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.