ਚੰਡੀਗੜ੍ਹ : ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਅੱਜ ਤੀਜੇ ਦਿਨ ਵੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਭਾਲ ਸਬੰਧੀ ਸਰਚ ਆਪ੍ਰੇਸ਼ਨ ਜਾਰੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਹੋਈ ਕਾਰਵਾਈ ਸਬੰਧੀ ਬੀਤੇ ਦਿਨੀਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਟਵਿੱਟਰ ਅਕਾਊਂਟ ਬੰਦ ਕਰਨ ਦੇ ਨਾਲ ਹੀ ਸਰਕਾਰ ਨੇ ਮਾਨ ਕੋਲੋਂ ਕਾਨੂੰਨੀ ਜਵਾਬ ਮੰਗਿਆ ਹੈ।
ਮਾਨ ਦਾ ਬਿਆਨ : ਸ਼੍ਰੋਮਣੀ ਅਕਾਲੀ ਦਲ (ਅ) ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਵੱਲੋਂ ਕੀਤੀ ਗਈ ਅੰਮ੍ਰਿਤਪਾਲ ਖਿਲਾਫ ਕਾਰਵਾਈ ਉਤੇ ਬੋਲਦਿਆਂ ਕਿਹਾ ਸੀ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰ ਸਕਦੀ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਿਸ ਝੂਠੇ ਐਨਕਾਊਂਟਰ ਵਿਚ ਅੰਮ੍ਰਿਤਪਾਲ ਨੂੰ ਫਾਂਸੀ ਦੇ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸਮੁੱਚੀ ਸਿੱਖ ਕੌਮ ਦਾ ਤਿੱਕਾ ਪ੍ਰਤੀਕਰਮ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਕੋਈ ਵੀ ਨਾਜਾਇਜ਼ ਕਾਰਵਾਈ ਕੀਤੀ ਜਾਂਦੀ ਹੈ ਤਾਂ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿਚ ਵੱਸਦੇ ਸਿੱਖਾਂ ਦਾ ਵਿਰੋਧ ਪੰਜਾਬ ਤੇ ਕੇਂਦਰ ਸਰਕਾਰ ਨੂੰ ਝੱਲਣਾ ਪਵੇਗਾ।
ਇਹ ਵੀ ਪੜ੍ਹੋ : Mega Vaccination Campaign : "ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲੱਗੇ ਟੀਕੇ"
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ : ਪੰਜਾਬ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਦੀ ਭਾਲ ਲਈ ਪੰਜਾਬ 'ਚ ਸ਼ੁਰੂ ਕੀਤੇ ਗਏ ਸਰਚ ਅਭਿਆਨ ਦੇ ਦੂਜੇ ਦਿਨ ਐਤਵਾਰ ਨੂੰ ਪੁਲਸ ਨੇ ਜਲੰਧਰ ਦੇ ਮਹਿਤਪੁਰ ਇਲਾਕੇ 'ਚੋਂ ਉਹ ਕਾਰ ਬਰਾਮਦ ਕਰ ਲਈ, ਜਿਸ 'ਚ ਅੰਮ੍ਰਿਤਪਾਲ ਆਖਰੀ ਵਾਰ ਦਿਸਿਆ ਸੀ। ਪੁਲਿਸ ਨੂੰ ਇਸ ਕਾਰ ਵਿੱਚੋਂ ਇੱਕ ਰਾਈਫਲ, ਗੋਲੀਆਂ ਅਤੇ ਅੰਮ੍ਰਿਤਪਾਲ ਦਾ ਸੈਬਰ ਮਿਲਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਕਾਰ ਛੱਡ ਕੇ ਮੋਟਰਸਾਈਕਲ ’ਤੇ ਅੱਗੇ ਚਲਾ ਗਿਆ। ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੀ ਮਹਿੰਗੀ ਕਾਰ ਜਿਸ ਵਿਅਕਤੀ ਦੇ ਨਾਂ 'ਤੇ ਹੈ, ਉਸ ਦਾ ਭਰਾ ਨਸ਼ਾ ਤਸਕਰ ਹੈ। ਅਜਿਹੇ 'ਚ ਇਸ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਐਂਟਰੀ ਕਿਸੇ ਵੀ ਸਮੇਂ ਹੋ ਸਕਦੀ ਹੈ।
ਇਹ ਵੀ ਪੜ੍ਹੋ : Amritpal Search Operation: ਪੁਲਿਸ ਦੇ ਹੱਥ ਨਹੀਂ ਲੱਗਾ ਅੰਮ੍ਰਿਤਪਾਲ, ਤੀਜੇ ਦਿਨ ਵੀ ਭਾਲ ਲਗਾਤਾਰ ਜਾਰੀ
ਹੈਬੀਅਸ ਕਾਰਪਸ ਕਾਨੂੰਨ ਤਹਿਤ ਹਾਈ ਕੋਰਟ ਵਿੱਚ ਅਰਜ਼ੀ ਦਾਇਰ : ਵਾਰਿਸ ਪੰਜਾਬ ਦੀ ਸੰਸਥਾ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ ਕੀਤਾ ਹੈ। ਉਸ ਨੇ ਹੈਬੀਅਸ ਕਾਰਪਸ ਤਹਿਤ ਅਰਜ਼ੀ ਦਾਖ਼ਲ ਕੀਤੀ। ਜਿਸ ਦੀ ਸੁਣਵਾਈ ਜਸਟਿਸ ਐਨਐਸ ਸ਼ਿਖਾਵਤ ਦੀ ਰਿਹਾਇਸ਼ 'ਤੇ ਹੋਈ ਹੈ। ਪੰਜਾਬ ਐਡਵੋਕੇਟ ਜਰਨਲ ਅਤੇ ਇਮਾਨ ਸਿੰਘ ਖਾਰਾ ਵਿਚਕਾਰ ਡੇਢ ਘੰਟੇ ਤੱਕ ਬਹਿਸ ਚੱਲੀ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ 21 ਮਾਰਚ ਤੱਕ ਜਵਾਬ ਦੇਣ ਲਈ ਕਿਹਾ ਹੈ।