ਅੰਮ੍ਰਿਤਸਰ: ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਖੰਡਵਾਲਾ ਸਥਿਤ ਕੁੱਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਬੇ-ਤਹਾਸ਼ਾ ਕੁੱਟਮਾਰ ਕੀਤੀ ਗਈ। ਇਸ ਮਾਮਲੇ 'ਚ ਛੇਹਰਟਾ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ।
ਥਾਣਾ ਛੇਹਰਟਾ ਦੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਵਿਸ਼ਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁੱਝ ਦਿਨ ਪਹਿਲਾਂ ਉਸ ਦੀ ਭੈਣ ਆਂਚਲ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਉਸ ਨੇ ਆਪਣੀ ਭੈਣ 'ਤੇ ਹੱਥ ਚੁੱਕਿਆ ਸੀ। ਇਸੇ ਰੰਜਿਸ਼ ਦੇ ਚੱਲਦਿਆ ਉਸ ਦੀ ਦੂਜੀ ਭੈਣ ਸ਼ਿਵਾਨੀ ਅਤੇ ਉਸ ਦੇ ਪਤੀ ਸੂਰਜ ਨੇ ਉਸ ਨੂੰ ਬੀਤੀ 18 ਅਪ੍ਰੈਲ ਨੂੰ ਜਦ ਉਹ ਆਪਣੇ ਕੰਮ 'ਤੇ ਸੀ ਤਾਂ ਉੱਥੇ ਰਵੀ ਸ਼ਰਮਾ ਨੇ ਆਪਣੇ ਕੁੱਝ ਸਾਥਿਆਂ ਸਮੇਤ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੇ ਚੱਲਦਿਆ ਉਹ ਗੰਭੀਰ ਜਖ਼ਮੀ ਹੋ ਗਿਆ।
ਝਗੜੇ ਦੌਰਾਨ ਜਦ ਉਸ ਨੇ ਰੌਲਾ ਪਾਇਆ ਤਾਂ ਹਮਲਾਵਰਾਂ ਨੇ ਉਸ ਦਾ ਮੋਬਾਇਲ ਫੋਨ, 400 ਰੁਪਏ ਅਤੇ ਚਾਂਦੀ ਦੀ ਚੈਨ ਖੋਹ ਲਈ ਅਤੇ ਫ਼ਰਾਰ ਹੋ ਗਏ। ਵਿਸ਼ਾਲ ਨੇ ਦੱਸਿਆ ਕਿ ਉਸ ਉਪਰ ਕਰਵਾਇਆ ਗਿਆ ਹਮਲਾ ਉਸ ਦੀ ਛੋਟੀ ਭੈਣ ਆਂਚਲ, ਸ਼ਿਵਾਨੀ ਅਤੇ ਉਸਦੇ ਪਤੀ ਸੂਰਜ ਦੀ ਰੰਜਿਸ਼ ਤਹਿਤ ਕੀਤਾ ਗਿਆ ਹੈ।
ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਜਸਵੰਤ ਸਿੰਘ ਨੇ ਵਿਸ਼ਾਲ ਦੇ ਬਿਆਨਾਂ ਦੇ ਆਧਾਰ 'ਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਜੇਲ੍ਹ ਭੇਜ ਦਿੱਤਾ ਹੈ।