ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਜਵਾਨਾਂ ਦੀ ਸ਼ਹੀਦੀ ਨੂੰ ਲੈ ਕੇ ਸਕੂਲ ਦੇ ਬੱਚਿਆਂ ਨੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕੈਂਡਲ ਮਾਰਚ ਕੱਢ ਉਨਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ। ਬੱਚਿਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਸ਼ਹੀਦਾਂ ਦੀ ਸ਼ਹਾਦਤ ਖ਼ਾਲੀ ਨਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ 'ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 42 ਜਵਾਨ ਸ਼ਹੀਦ ਹੋ ਗਏ ਸਨ।