ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਲ ਇੰਡੀਆ ਪਿੰਗਲਵਾੜਾ ਸੰਸਥਾ ਦੇ ਸੋਨਾ ਮੋਨਾ ਨੇ ਵੋਟ ਪਾ ਕੇ ਆਪਣੇ ਮਤ ਦੇ ਅਧਿਕਾਰ ਦੀ ਵਰਤੋਂ ਕੀਤੀ। ਉਹਨਾਂ ਕਿਹਾ ਕਿ ਨਵੇਂ ਪੰਜਾਬ ਦੀ ਸਿਰਜਣਾ ਕਰਨ ਲਈ ਸਾਨੂੰ ਵੋਟ ਜਰੂਰ ਪਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਬਜ਼ੁਰਗ ਅਤੇ ਇਕ ਪਿੰਗਲਵਾੜਾ ਦੀ ਧੀ ਨਾਲ ਵੋਟ ਪਾਉਣ ਆ ਸਕਦੇ ਹਾਂ ਅਤੇ ਸਾਰੀਆਂ ਨੂੰ ਵੀ ਆਪਣੀ ਮੁਢਲੀ ਜਿੰਮੇਵਾਰੀ ਸਮਝਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਉਨਾਂ ਦੇ ਨਾਲ ਜ਼ਿਲ੍ਹਾਂ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵੀ ਮੌਜੂਦ ਸਨ। ਉਨ੍ਹਾਂ ਵਲੋਂ ਸੋਹਣਾ ਮੋਹਣਾ ਦੀ ਵੋਟ ਪਾਉਣ 'ਤੇ ਹੌਸਲਾ ਅਫ਼ਜਾਈ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਚੋਣ ਅਧਿਕਾਰੀ ਨੇ ਕਿਹਾ ਜੇਕਰ ਇਸ ਤਰਾਂ ਦੇ ਲੋਕ ਵੋਟ ਪਾਉਣ ਲਈ ਆ ਸਕਦੇ ਹਨ ਤਾਂ ਆਮ ਜਨਤਾ ਨੂੰ ਵੀ ਵੋਟ ਪਾਉਣੀ ਚਾਹੀਦੀ ਹੈ। ਉਧਰ ਪੋਲਿੰਗ ਬੂਥ 'ਤੇ ਪਹੁੰਚੇ ਬਾਕੀ ਵੋਟਰਾਂ ਵਿਚ ਵੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਉਹਨਾਂ ਕਿਹਾ ਕਿ ਅਸੀਂ ਖੁਸ਼ੀ ਖੁਸ਼ੀ ਮਤਦਾਨ ਕਰਨ ਪਹੁੰਚੇ ਹਾਂ।
ਇਹ ਵੀ ਪੜ੍ਹੋ: ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਪਾਈ ਵੋਟ