ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਜਿੱਥੇ ਲੱਖਾਂ ਦੀ ਗਿਣਤੀ ‘ਚ ਸੰਗਤ ਨਤਮਸਤਕ ਹੋਣ ਰੋਜ਼ਾਨਾ ਪਹੁੰਚਦੀ ਹੈ। ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਕੁਲਤਾਰ ਸਿੰਘ ਸੰਧਵਾਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਅਤੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਰੱਬੀ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਦੋਂ ਵੀ ਅੰਮ੍ਰਿਤਸਰ (Amritsar) ਆਉਣ ਦਾ ਮੌਕਾ ਮਿਲਦਾ ਹੈ ਤਾਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਜ਼ਰੂਰ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਮਨ ਨੂੰ ਬੜਾ ਹੀ ਸਕੂਨ ਮਿਲਦਾ ਹੈ।
ਇਸ ਦੇ ਨਾਲ ਹੀ ਬੋਲਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ (Punjab) ਦੇ ਮੁੱਦੇ ਨੂੰ ਲੈ ਕੇ ਉਹ ਖੁਦ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਸਿੰਘ ਮਾਨ ਨਾਲ ਡਾਇਲੋਗ ‘ਚ ਰਹਿੰਦੇ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ (Punjab) ਦੇ ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ, ਕਿਉਂਕਿ 75 ਸਾਲਾ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿੱਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਫੈਲੇ ਹੋਏ ਨਸ਼ੇ ਦੀ ਦਲਦਲ ਨੂੰ ਵੀ ਪੰਜਾਬ ਸਰਕਾਰ (Government of Punjab) ਵੱਲੋਂ ਸਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਪੰਜਾਬ ਵਿੱਚ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰ ਦਿੱਤਾ ਜਾਵੇਗਾ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਅੰਦਰ ਸਰਕਾਰ ਆਉਣ ‘ਤੇ 18 ਸਾਲ ਤੋਂ ਉਪਰ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਇਸ ਮੌਕੇ ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੂੰ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇੱਕ ਬੜਾ ਹੀ ਹੈਰਾਨੀ ਜਨਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਖ਼ਜ਼ਾਨਾ ਭਰੇਗਾ ਤਾਂ ਹੀ ਅਸੀਂ ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇ ਸਕਦੇ ਹਾਂ, ਪਰ ਹਾਲੇ ਤਾਂ ਪੰਜਾਬ ਦੇ ਖ਼ਜ਼ਾਨੇ ਵਿੱਚ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖ਼ਜ਼ਾਨਾ ਖਾਲੀ ਹੋ ਚੁੱਕਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Assembly elections in Punjab) ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿੱਚ ਬਹੁਤ ਸਾਰੀਆਂ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਸੀ, ਪਰ ਹੁਣ ਸਰਕਾਰ ਬਣਨ ਤੋਂ ਬਾਅਦ ਜਦੋਂ ਪੱਤਰਕਾਰਾਂ ਵੱਲੋਂ ਇਨ੍ਹਾਂ ਗਰੰਟੀਆਂ ਬਾਰੇ ਸਵਾਲ ਪੁੱਛੇ ਜਾ ਰਹੇ ਹਨ ਤਾਂ ਹੁਣ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਪੱਤਰਕਾਰਾਂ ਤੋਂ ਪੱਲਾ ਛੁਡਾ ਕੇ ਖਿਸਕਦੇ ਹੋਏ ਦਿਖਾਈ ਦਿੰਦੇ।
ਇਹ ਵੀ ਪੜ੍ਹੋ: ਰਾਹੁਲ ਗਾਂਧੀ "ਨਵ ਸੰਕਲਪ ਸ਼ਿਵਿਰ" 'ਚ ਹਿੱਸਾ ਲੈਣ ਲਈ ਪਹੁੰਚੇ ਉਦੈਪੁਰ, ਸੀਐੱਮ ਅਸ਼ੋਕ ਗਹਿਲੋਤ ਨੇ ਕੀਤਾ ਸਵਾਗਤ