ਅੰਮ੍ਰਿਤਸਰ: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਬੀਤੇ ਕੱਲ੍ਹ ਤੋਂ ਪੰਜਾਬ ਪੁਲਿਸ ਦੀ ਕਾਰਵਾਈ ਦੇ ਚਲਦਿਆਂ ਇਸ ਵੇਲੇ ਗਾਇਬ ਹਨ। ਕੋਈ ਓਹਨਾ ਦੀ ਗਿਰਫਤਾਰੀ ਦੀ ਗੱਲ ਕਰ ਰਿਹਾ ਹੈ ਤੇ ਕੋਈ ਓਹਨਾ ਨੂੰ ਭਗੌੜਾ ਦੱਸ ਰਿਹਾ ਹੈ। ਉਥੇ ਹੀ ਇਸ ਵਿਚਾਲੇ ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ETV ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਆਪਣੇ ਪੁੱਤਰ ਨਾਲ 'ਕੋਈ ਅਣਹੋਣੀ ਨਾ ਘੱਟ ਜਾਵੇ' ਇਸਦਾ ਖ਼ਦਸ਼ਾ ਪਿਤਾ ਵੱਲੋਂ ਪ੍ਰਗਟਾਇਆ ਜਾ ਰਿਹਾ ਹੈ।
ਅਣਹੋਣੀ ਦਾ ਖਦਸ਼ਾ : ਗੱਲਬਾਤ ਦੌਰਾਨ ਪਿਤਾ ਤਰਸੇਮ ਸਿੰਘ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਬੀਤੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪੁਲਿਸ ਇਸ ਤੋਂ ਮੁਨਕਰ ਹੋ ਰਹੀ ਹੈ। ਤਰਸੇਮ ਸਿੰਘ ਨੇ ਕਿਹਾ ਕਿ ਇਹ ਦਾਅਵਾ ਅੰਮ੍ਰਿਤਪਾਲ ਦੇ ਸਮਰੱਥਕਾਂ ਵੱਲੋਂ ਕੱਲ੍ਹ ਤੋਂ ਹੀ ਕਿਹਾ ਵੀ ਜਾ ਰਿਹਾ ਹੈ।ਉਹਨਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਆਪਣੇ ਬਿਆਨਾਂ 'ਚ ਭਾਈ ਅੰਮ੍ਰਿਤਪਾਲ ਨੂੰ ਭਗੌੜਾ ਤੱਕ ਘੋਸ਼ਿਤ ਕਰ ਦਿੱਤਾ ਗਿਆ ਹੈ। ਪਿਤਾ ਨੇ ਸ਼ੰਕਾ ਜਤਾਈ ਹੈ ਕਿ ਪੁਲਿਸ ਅਤੇ ਸਰਕਾਰ ਰਣਨੀਤੀ ਬਣਾ ਰਹੀ ਹੈ ਕਿ ਅੰਮ੍ਰਿਤਪਾਲ 'ਤੇ ਕਿਵੇਂ ਕਿਹੜੇ ਹੱਥਿਆਰਾਂ ਦਾ ਕੇਸ ਬਣਾਇਆ ਜਾ ਸਕੇ। ਤਰਸੇਮ ਸਿੰਘ ਨੇ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨਾਲ ਕੋਈ ਅਣਹੋਣੀ ਨਾ ਵਾਪਰ ਜਾਵੇ ਇਸ ਦੀ ਚਿੰਤਾ ਵੱਧ ਸਤਾ ਰਹੀ ਹੈ।
ਇਹ ਵੀ ਪੜ੍ਹੋ : Search Opration Amritpal Live Updates: ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਜਾਰੀ, ਅੰਮ੍ਰਿਤਪਾਲ ਦੇ ਸਾਥੀਆਂ ਕੋਲੋਂ ਮਿਲੇ ਨਜਾਇਜ਼ ਹਥਿਆਰ
ਅੰਮ੍ਰਿਤਪਾਲ ਨਾਲ ਜੁੜਨ ਦੀ ਅਪੀਲ: ਅੰਮ੍ਰਿਤਪਾਲ ਨੌਜਵਾਨਾਂ ਨਸ਼ੇ ਤੋਂ ਪਰੇ ਕਰ ਰਿਹਾ ਹੈ। ਖਾਲਸੇ ਨਾਲ ਜੋੜ ਰਿਹਾ ਹੈ ਸਰਕਾਰ ਉਸਨੂੰ ਗਰਮ ਖਿਆਲੀ ਦੱਸ ਕੇ ਅਪਰਾਧਿਕ ਗਤਿਵਿਧਿਆਂ ਨਾਲ ਜੋੜਨ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਘਰਾਂ ਵਿੱਚ ਫ਼ੋਰਸਾਂ ਲਾ ਕੇ ਸਾਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸਾਡੇ ਘਰ ਆ ਕੇ ਤਲਾਸ਼ੀ ਲਈ ਜਾ ਰਹੀ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਚੰਗੇ ਕੰਮ ਕਰ ਰਿਹਾ ਹੈ, ਲੋਕਾਂ ਨੂੰ ਨਸ਼ਿਆਂ ਨਾਲੋ ਤੋੜ ਕੇ ਅੰਮ੍ਰਿਤ ਸੰਚਾਰ ਨਾਲ ਜੋੜ ਰਿਹਾ ਹੈ। ਪਰ ਇਹ ਗੱਲ ਇਨ੍ਹਾਂ ਤੋਂ ਬਰਦਾਸ਼ਤ ਨਹੀਂ ਹੋ ਰਹੀ। ਇਸ ਦੇ ਨਾਲ ਹੀ ਉਹਨਾਂ ਆਮ ਜਨਤਾ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜਨ ਉਸ ਨੂੰ ਸਮਰਥਨ ਦੇਣ ਤਾਂ ਜੋ ਉਹ ਕਿਸੇ ਸਾਜਿਸ਼ ਦਾ ਸ਼ਿਕਾਰ ਨਾ ਹੋ ਸਕੇ।
ਗ੍ਰਿਫਤਾਰ ਕਰ ਲਿਆ ਜਾਵੇਗਾ ਅੰਮ੍ਰਿਤਪਾਲ: ਜ਼ਿਕਰਯੋਗ ਹੈ ਕਿ ਅਜਨਾਲਾ ਕਾਂਡ ਵਿਚ ਨਾਮਜਦ ਅੰਮ੍ਰਿਤਪਾਲ ਸਿੰਘ ਨੂੰ ਅਹਿਮ ਮੰਨਿਆ ਹੈ ਅਤੇ ਨਾਲ ਹੀ ਉਹਨਾਂ ਦੱਸਿਆ ਕਿ ਅਜਨਾਲਾ ਥਾਣੇ ਵਿੱਚ ਹਿੰਸਾ ਦੇ ਦੋਸ਼ਾਂ ਤਹਿਤ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਲਗਾਤਾਰ ਤਲਾਸ਼ੀ ਮੁਹਿੰਮ 'ਚ ਲੱਗੀ ਹੋਈ ਹੈ। ਜੋ ਹਥਿਆਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਬਰਾਮਦ ਉਹਨਾਂ ਦੀ ਵੀ ਜਾਂਚ ਕੀਤੀ ਜਾਵੇਗੀ।